ਸਾਬਕਾ ਪ੍ਰਧਾਨ ਮੰਤਰੀ Manmohan Singh ਦੀ ਮ੍ਰਿਤਕ ਦੇਹ ਨੂੰ ਕਾਂਗਰਸ ਹੈੱਡਕੁਆਰਟਰ ਲਿਜਾਇਆ ਗਿਆ

ਸਾਬਕਾ ਪ੍ਰਧਾਨ ਮੰਤਰੀ Manmohan Singh ਦੀ ਮ੍ਰਿਤਕ ਦੇਹ ਨੂੰ ਕਾਂਗਰਸ ਹੈੱਡਕੁਆਰਟਰ ਲਿਜਾਇਆ ਗਿਆ


ਨਵੀਂ ਦਿੱਲੀ, 28 ਦਸੰਬਰ

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ ਸ਼ਨਿੱਚਰਵਾਰ ਨੂੰ ਫੁੱਲਾਂ ਨਾਲ ਸਜੀ ਗੱਡੀ ਵਿੱਚ ਉਨ੍ਹਾਂ ਦੀ ਰਿਹਾਇਸ਼ ਤੋਂ ਕਾਂਗਰਸ ਹੈੱਡਕੁਆਰਟਰ ਲਿਆਂਦੀ ਗਈ। ਸਿੰਘ ਦੀ ਮ੍ਰਿਤਕ ਦੇਹ ਨੂੰ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਦਾ ਅੰਤਿਮ ਸੰਸਕਾਰ ਨਿਗਮਬੋਧ ਘਾਟ ਵਿਖੇ ਹੋਵੇਗਾ ਅਤੇ ਉਨ੍ਹਾਂ ਦੀ ਅੰਤਿਮ ਯਾਤਰਾ ਕਾਂਗਰਸ ਹੈੱਡਕੁਆਰਟਰ ਤੋਂ ਸ਼ੁਰੂ ਹੋਵੇਗੀ। ਸ੍ਰੀ ਮਨਮੋਹਨ ਨੇ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ. ਸਰਕਾਰ ਦੀ ਅਗਵਾਈ ਕੀਤੀ ਸੀ ਅਤੇ ਉਹ ਭਾਰਤ ਦੇ ਆਰਥਿਕ ਸੁਧਾਰਾਂ ਦੇ ਆਰਕੀਟੈਕਟ ਮੰਨੇ ਜਾਂਦੇ ਹਨ। ਪੀਟੀਆਈ

The post ਸਾਬਕਾ ਪ੍ਰਧਾਨ ਮੰਤਰੀ Manmohan Singh ਦੀ ਮ੍ਰਿਤਕ ਦੇਹ ਨੂੰ ਕਾਂਗਰਸ ਹੈੱਡਕੁਆਰਟਰ ਲਿਜਾਇਆ ਗਿਆ appeared first on Punjabi Tribune.





Source link