ਸਿਆਸੀ ਜਗਤ ‘ਚ ਪਸਰਿਆ ਮਾਤਮ, ਨਾਮੀ ਸ਼ਖਸ਼ੀਅਤ ਦਾ ਹੋਇਆ ਦੇਹਾਂਤ; ਕਈ ਸੀਨੀਅਰ ਭਾਜਪਾ ਆਗੂ ਅਤੇ ਪ੍ਰਸ਼ਾਸਨਿਕ ਅਧਿਕਾਰੀ ਅੰਤਿਮ ਸੰਸਕਾਰ ‘ਚ ਹੋਣਗੇ ਸ਼ਾਮਲ…

ਸਿਆਸੀ ਜਗਤ ‘ਚ ਪਸਰਿਆ ਮਾਤਮ, ਨਾਮੀ ਸ਼ਖਸ਼ੀਅਤ ਦਾ ਹੋਇਆ ਦੇਹਾਂਤ; ਕਈ ਸੀਨੀਅਰ ਭਾਜਪਾ ਆਗੂ ਅਤੇ ਪ੍ਰਸ਼ਾਸਨਿਕ ਅਧਿਕਾਰੀ ਅੰਤਿਮ ਸੰਸਕਾਰ ‘ਚ ਹੋਣਗੇ ਸ਼ਾਮਲ…


Former State President Father Death: ਚੰਡੀਗੜ੍ਹ ਦੇ ਸਾਬਕਾ ਮੇਅਰ ਅਤੇ ਭਾਰਤੀ ਜਨਤਾ ਪਾਰਟੀ (BJP) ਦੇ ਸਾਬਕਾ ਸੂਬਾ ਪ੍ਰਧਾਨ ਅਰੁਣ ਸੂਦ ਦੇ ਪਿਤਾ ਸ਼ਾਂਤੀ ਨਾਥ ਸੂਦ ਦਾ ਐਤਵਾਰ ਦੇਰ ਰਾਤ ਦੇਹਾਂਤ ਹੋ ਗਿਆ। ਉਹ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਪੀਜੀਆਈ ਵਿੱਚ ਇਲਾਜ ਅਧੀਨ ਸਨ। ਉਨ੍ਹਾਂ ਨੇ ਇਲਾਜ ਦੌਰਾਨ ਆਖਰੀ ਸਾਹ ਲਿਆ। ਉਨ੍ਹਾਂ ਦੀ ਮੌਤ ਦੀ ਖ਼ਬਰ ਮਿਲਦੇ ਹੀ ਭਾਜਪਾ ਵਰਕਰਾਂ ਅਤੇ ਜਾਣਕਾਰਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।

ਸ਼ਾਂਤੀ ਨਾਥ ਸੂਦ ਸਿੱਖਿਆ ਵਿਭਾਗ ਵਿੱਚ ਪ੍ਰਿੰਸੀਪਲ ਵਜੋਂ ਸੇਵਾਮੁਕਤ ਹੋਏ ਸੀ। ਉਨ੍ਹਾਂ ਨੇ ਕਈ ਸਾਲਾਂ ਤੱਕ ਸਿੱਖਿਆ ਦੇ ਖੇਤਰ ਵਿੱਚ ਸੇਵਾ ਨਿਭਾਈ। ਉਹ ਇੱਕ ਅਨੁਸ਼ਾਸਿਤ ਅਧਿਆਪਕ ਵਜੋਂ ਜਾਣੇ ਜਾਂਦੇ ਸਨ। ਸੇਵਾਮੁਕਤੀ ਤੋਂ ਬਾਅਦ ਵੀ ਉਹ ਸਮਾਜਿਕ ਕਾਰਜਾਂ ਵਿੱਚ ਐਕਟਿਵ ਰਹੇ।
 
ਵੱਡੀ ਗਿਣਤੀ ਵਿੱਚ ਸ਼ੁਭਚਿੰਤਕ ਸ਼ਾਮਲ ਹੋਣਗੇ

ਪਰਿਵਾਰ ਦੇ ਅਨੁਸਾਰ, ਉਨ੍ਹਾਂ ਦਾ ਅੰਤਿਮ ਸੰਸਕਾਰ ਸੋਮਵਾਰ ਨੂੰ ਸੈਕਟਰ 25 ਦੇ ਸ਼ਮਸ਼ਾਨਘਾਟ ਵਿੱਚ ਦੁਪਹਿਰ 3 ਵਜੇ ਕੀਤਾ ਜਾਵੇਗਾ। ਸੀਨੀਅਰ ਭਾਜਪਾ ਆਗੂ, ਜਨ ਪ੍ਰਤੀਨਿਧੀ, ਪ੍ਰਸ਼ਾਸਨਿਕ ਅਧਿਕਾਰੀ, ਸਿੱਖਿਆ ਵਿਭਾਗ ਦੇ ਅਧਿਕਾਰੀ, ਸਮਾਜਿਕ ਸੰਗਠਨਾਂ ਦੇ ਪ੍ਰਤੀਨਿਧੀ ਅਤੇ ਵੱਡੀ ਗਿਣਤੀ ਵਿੱਚ ਸ਼ੁਭਚਿੰਤਕ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣਗੇ।
 
ਪ੍ਰਸ਼ਾਸਨ ਦੇ ਅਧਿਕਾਰੀ ਵੀ ਉਨ੍ਹਾਂ ਨੂੰ ਅੰਤਿਮ ਸ਼ਰਧਾਂਜਲੀ ਦੇਣਗੇ

ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਦੇ ਨਾਲ-ਨਾਲ ਕਈ ਸੀਨੀਅਰ ਭਾਜਪਾ ਆਗੂ ਵੀ ਉਨ੍ਹਾਂ ਨੂੰ ਅੰਤਿਮ ਸ਼ਰਧਾਂਜਲੀ ਦੇਣਗੇ। ਉਮੀਦ ਕੀਤੀ ਜਾ ਰਹੀ ਹੈ ਕਿ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੀ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋ ਸਕਦੇ ਹਨ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਸਕਦੇ ਹਨ। ਭਾਜਪਾ ਆਗੂਆਂ ਅਤੇ ਸਮਾਜਿਕ ਸੰਗਠਨਾਂ ਨੇ ਸ਼ਾਂਤੀ ਨਾਥ ਸੂਦ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਸ਼ਾਂਤੀ ਨਾਥ ਸੂਦ ਨੇ ਸਿੱਖਿਆ ਅਤੇ ਸਮਾਜ ਸੇਵਾ ਲਈ ਲੰਮਾ ਸਮਾਂ ਸਮਰਪਿਤ ਕੀਤਾ।

Read MOre: Punjab News: ਪੰਜਾਬ ਕਾਂਗਰਸ ‘ਚ ਬਗਾਵਤ ਵਿਰੁੱਧ ਸਖ਼ਤ ਐਕਸ਼ਨ, ਸਾਬਕਾ CM ਚੰਨੀ ਨੇ ਕਈ ਆਗੂਆਂ ਨੂੰ ਕੱਢਿਆ ਬਾਹਰ; ਬੋਲੇ…

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।



Source link