ਸਿਰਸਾ: ਮੰਗਾਂ ਦੀ ਪੂਰਤੀ ਲਈ ਆਸ਼ਾ ਵਰਕਰਾਂ ਵੱਲੋਂ ਮਿੰਨੀ ਸਕੱਤਰੇਤ ਦੇ ਬਾਹਰ ਧਰਨਾ

ਸਿਰਸਾ: ਮੰਗਾਂ ਦੀ ਪੂਰਤੀ ਲਈ ਆਸ਼ਾ ਵਰਕਰਾਂ ਵੱਲੋਂ ਮਿੰਨੀ ਸਕੱਤਰੇਤ ਦੇ ਬਾਹਰ ਧਰਨਾ


ਪ੍ਰਭੂ ਦਿਆਲ
ਸਿਰਸਾ, 6 ਸਤੰਬਰ
ਸਰਕਾਰੀ ਕਰਮਚਾਰੀ ਦਾ ਦਰਜਾ ਤੇ ਹੋਰ ਮੰਗਾਂ ਦੀ ਪੂਰਤੀ ਲਈ ਆਸ਼ਾ ਵਰਕਰਾਂ ਨੇ ਇਥੇ  ਮਿੰਨੀ ਸਕੱਤਰੇਤ ਦੇ ਬਾਹਰ ਧਰਨਾ ਦਿੱਤਾ। ਧਰਨਾ ਦੇ ਰਹੀਆਂ ਆਸ਼ਾ ਵਰਕਰਾਂ ਨੇ ਮੰਗਾਂ ਪੂਰੀਆਂ ਨਾ ਹੋਣ ’ਤੇ ਅੰਦੋਲਨ ਨੂੰ ਤਿੱਖਾ ਕਰਨ ਦੀ ਚਿਤਾਵਨੀ ਦਿੱਤੀ। ਮਿੰਨੀ ਸਕੱਤਰੇਤ ਦੇ ਬਾਹਰ ਧਰਨਾ ਦੇ ਰਹੀਆਂ ਆਸ਼ਾ ਵਰਕਰਾਂ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਦਰਸ਼ਨਾ ਅਤੇ ਸ਼ਿਮਲਾ ਨੇ ਕਿਹਾ ਕਿ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਆਸ਼ਾ ਵਰਕਰਾਂ ਦੇ ਅੰਦੋਲਨ ਨੂੰ ਅਣਗੌਲਿਆਂ ਕਰ ਰਿਹੀ ਹੈ। ਉਨ੍ਹਾਂ ਨੇ ਕਿਹਾ ਕਿ ਕਰੋਨਾ ਦੌਰ ਦੌਰਾਨ ਆਸ਼ਾ ਵਰਕਰਾਂ ਨੇ ਆਪਣੀ ਜਾਨ ਨੂੰ ਜੋਖਮ ਵਿੱਚ ਪਾ ਕੇ ਪਹਿਲੀ ਲਾਈਨ ’ਚ ਖੜ੍ਹੇ ਹੋ ਕੇ ਕੰਮ ਕੀਤਾ ਪਰ ਸਰਕਾਰ ਨੇ ਉਸ ਦਾ ਕੋਈ ਮੁੱਲ ਨਹੀਂ ਪਾਇਆ। ਮੰਗਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਆਸ਼ਾ ਵਰਕਰਾਂ ਨੂੰ ਸਰਕਾਰੀ ਕਰਮਚਾਰੀ ਦਾ ਦਰਜਾ ਦਿੱਤਾ ਜਾਏ ਤੇ ਸਰਕਾਰੀ ਕਰਮਚਾਰੀ ਨੂੰ ਮਿਲਣ ਵਾਲੀਆਂ ਸਾਰੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣ, ਜਦੋਂ ਤੱਕ ਇਹ ਪ੍ਰਕਿਰਿਆ ਪੂਰੀ ਨਹੀਂ ਹੁੰਦੀ, ਉਦੋਂ ਤੱਕ ਆਸ਼ਾ ਵਰਕਰਾਂ ਨੂੰ 26 ਹਾਜ਼ਾਰ ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਏ। ਆਸ਼ਾ ਵਰਕਰਾਂ ਦੀ ਸੇਵਾਮੁਕਤ ਦੀ ਉਮਰ 65 ਸਾਲ ਕੀਤੀ ਜਾਏ ਅਤੇ ਸੇਵਾ ਮੁਕਤ ਸਮੇਂ ਆਸ਼ਾ ਵਰਕਰਾਂ ਨੂੰ ਪੈਨਸ਼ਨ ਦੀ ਸੁਵਿਧਾ ਦਿੱਤੀ ਜਾਏ। ਇਸ ਮੌਕੇ ’ਤੇ ਵੱਡੀ ਗਿਣਤੀ ’ਚ ਆਸ਼ਾ ਵਰਕਰ ਮੌਜੂਦ ਸਨ।

The post ਸਿਰਸਾ: ਮੰਗਾਂ ਦੀ ਪੂਰਤੀ ਲਈ ਆਸ਼ਾ ਵਰਕਰਾਂ ਵੱਲੋਂ ਮਿੰਨੀ ਸਕੱਤਰੇਤ ਦੇ ਬਾਹਰ ਧਰਨਾ appeared first on punjabitribuneonline.com.



Source link