ਸੀਨੀਅਰ ਆਗੂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ…

ਸੀਨੀਅਰ ਆਗੂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ…


Ludhiana News: ਸਿਆਸੀ ਜਗਤ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਚੋਣਾਂ ਤੋਂ ਪਹਿਲਾਂ ਪਾਰਟੀਆਂ ਵਿਚਾਲੇ ਤੋੜ ਅਤੇ ਜੋੜ ਦਾ ਸਿਲਸਿਲਾ ਜਾਰੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਬੀਤੇ ਦਿਨੀਂ ਲੁਧਿਆਣਾ ਜ਼ਿਲ੍ਹੇ ਦੇ ਸਮਰਾਲਾ ਵਿਧਾਨ ਸਭਾ ਹਲਕੇ ਵਿੱਚ ਸਿਆਸੀ ਗਲਿਆਰਿਆਂ ਵਿੱਚ ਉਸ ਵੇਲੇ ਵੱਡੀ ਚਰਚਾ ਛਿੜ ਗਈ ਜਦੋਂ ਸਾਬਕਾ ਜ਼ਿਲ੍ਹਾ ਕੌਂਸਲ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਾਬਕਾ ਜ਼ਿਲ੍ਹਾ ਯੂਥ ਪ੍ਰਧਾਨ ਸਰਦਾਰ ਬਰਜਿੰਦਰ ਸਿੰਘ ਬਬਲੂ ਲੋਪੋਂ, ਜੋ ਕਿ ਸਾਬਕਾ ਕੋਆਪਰੇਟਿਵ ਬੈਂਕ ਲੁਧਿਆਣਾ ਦੇ ਚੇਅਰਮੈਨ ਇੰਦਰਜੀਤ ਸਿੰਘ ਦੇ ਪੁੱਤਰ ਹਨ, ਆਪਣੇ ਸੈਂਕੜੇ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਵਿੱਚ ਸ਼ਾਮਲ ਹੋ ਗਏ।

ਸਾਥੀਆਂ ਸਣੇ ਫੜ੍ਹਿਆ ਪਾਰਟੀ ਦਾ ਪੱਲਾ

ਇਸ ਮੌਕੇ ਬਲਵੀਰ ਸਿੰਘ ਮਾਨ (ਸਾਬਕਾ ਚੇਅਰਮੈਨ), ਮਨਰਾਜ ਸਿੰਘ ਬੇਨੀਪਾਲ (ਪ੍ਰਧਾਨ) ਅਤੇ ਹੋਰ ਕਈ ਪ੍ਰਮੁੱਖ ਆਗੂ ਵੀ ਉਨ੍ਹਾਂ ਦੇ ਨਾਲ ਸੰਗਠਨ ਵਿੱਚ ਸ਼ਾਮਲ ਹੋਏ। ਸਮਾਗਮ ਦੌਰਾਨ ਬਾਪੂ ਤਰਸੇਮ ਸਿੰਘ , ਮਨਦੀਪ ਸਿੰਘ ਸਿੱਧੂ ਅਤੇ ਸੰਗਠਨ ਦੀ ਸਮੂਹ ਸੀਨੀਅਰ ਲੀਡਰਸ਼ਿਪ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੀ। ਆਗੂਆਂ ਨੇ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਸੰਗਠਨ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਣ ਲਈ ਲਗਾਤਾਰ ਮਜ਼ਬੂਤ ਹੋ ਰਿਹਾ ਹੈ। 

 

ਵੱਡੀ ਗਿਣਤੀ ਵਿੱਚ ਇਸ ਨਾਲ ਜੁੜ ਰਹੇ ਲੋਕ 

ਇਸਦੇ ਨਾਲ ਹੀ ਸੰਗਠਨ ਦੇ ਆਗੂਆਂ ਨੇ ਦਾਅਵਾ ਕੀਤਾ ਕਿ ਅਕਾਲੀ ਦਲ ਵਾਰਿਸ ਪੰਜਾਬ ਸੰਗਠਨ ਦਿਨੋਂ-ਦਿਨ ਆਪਣਾ ਜਨਾਧਾਰ ਵਧਾ ਰਿਹਾ ਹੈ ਅਤੇ ਵੱਖ-ਵੱਖ ਹਲਕਿਆਂ ਤੋਂ ਲੋਕ ਵੱਡੀ ਗਿਣਤੀ ਵਿੱਚ ਇਸ ਨਾਲ ਜੁੜ ਰਹੇ ਹਨ। ਉਨ੍ਹਾਂ ਦੇ ਅਨੁਸਾਰ, ਇਹ ਲੋਕਾਂ ਦੇ ਭਰੋਸੇ ਅਤੇ ਸੰਗਠਨ ਦੀਆਂ ਨੀਤੀਆਂ ਦਾ ਨਤੀਜਾ ਹੈ। ਉਨ੍ਹਾਂ ਨੇ ਕਿਹਾ ਕਿ “ਸੱਚ ਦੇ ਰਾਹ ‘ਤੇ ਚੱਲਣ ਵਾਲਿਆਂ ਦਾ ਕਾਫ਼ਲਾ ਹਰ ਦਿਨ ਹੋਰ ਵੱਡਾ ਹੁੰਦਾ ਜਾ ਰਿਹਾ ਹੈ,” ਅਤੇ ਇਹ ਅੱਜ ਦੇ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਹੋਈ ਸ਼ਮੂਲੀਅਤ ਤੋਂ ਸਪੱਸ਼ਟ ਨਜ਼ਰ ਆਉਂਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 



Source link