ਸੀਨੀਅਰ ਪੱਤਰਕਾਰ ਰਵੀਸ਼ ਤਿਵਾੜੀ ਦਾ ਦੇਹਾਂਤ, ਮੋਦੀ ਨੇ ਦੁੱਖ ਪ੍ਰਗਟਾਇਆ

ਸੀਨੀਅਰ ਪੱਤਰਕਾਰ ਰਵੀਸ਼ ਤਿਵਾੜੀ ਦਾ ਦੇਹਾਂਤ, ਮੋਦੀ ਨੇ ਦੁੱਖ ਪ੍ਰਗਟਾਇਆ


ਨਵੀਂ ਦਿੱਲੀ, 19 ਫਰਵਰੀ

ਸੀਨੀਅਰ ਪੱਤਰਕਾਰ ਅਤੇ ਇੰਡੀਅਨ ਐਕਸਪ੍ਰੈਸ ਦੇ ਨੈਸ਼ਨਲ ਬਿਊਰੋ ਚੀਫ ਰਵੀਸ਼ ਤਿਵਾੜੀ ਦਾ ਦੇਹਾਂਤ ਹੋ ਗਿਆ ਹੈ। ਉਹ 40 ਸਾਲ ਦੇ ਸਨ ਤੇ ਕੈਂਸਰ ਤੋਂ ਪੜਤ ਸਨ। ਉਨ੍ਹਾਂ ਦੇ ਪਰਿਵਾਰ ‘ਚ ਮਾਪੇ ਤੇ ਭਰਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੀਨੀਅਰ ਪੱਤਰਕਾਰ ਦੀ ਮੌਤ ‘ਤੇ ਸੋਗ ਪ੍ਰਗਟ ਕਰਦਿਆਂ ਕਿਹਾ ਕਿ ਰਵੀਸ਼ ਤਿਵਾੜੀ ਡੂੰਘੀ ਸਮਝ ਅਤੇ ਨਿਮਰ ਸੁਭਾਅ ਵਾਲੇ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ ਗੁਰੂਗ੍ਰਾਮ ‘ਚ ਕੀਤਾ ਜਾਵੇਗਾ।



Source link