ਨਵੀਂ ਦਿੱਲੀ, 7 ਜਨਵਰੀ
ਦਿੱਲੀ ’ਚ ਸੀਤ ਲਹਿਰ ਦੀ ਸਥਿਤੀ ਨੂੰ ਦੇਖਦਿਆਂ ਸਰਕਾਰ ਨੇ ਸਾਰੇ ਸਕੂਲਾਂ ’ਚ ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਲਈ ਸਰਦੀਆਂ ਦੀਆਂ ਛੁੱਟੀਆਂ 12 ਜਨਵਰੀ ਤਕ ਵਧਾ ਦਿੱਤੀਆਂ ਗਈਆਂ ਹਨ। ਦਿੱਲੀ ਦੀ ਸਿੱਖਿਆ ਮੰਤਰੀ ਆਤਿਸ਼ੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਐਕਸ ’ਤੇ ਕਿਹਾ ਕਿ ਨਰਸਰੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਕੂਲ ਅਗਲੇ ਪੰਜ ਦਿਨ ਤਕ ਬੰਦ ਰਹਿਣਗੇ। ਦੱਸਣਯੋਗ ਹੈ ਕਿ ਦਿੱਲੀ ਇਸ ਵੇਲੇ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਦੀ ਚਪੇਟ ’ਚ ਹੈ।
The post ਸੀਲ ਲਹਿਰ: ਦਿੱਲੀ ਸਰਕਾਰ ਨੇ ਸਕੂਲਾਂ ’ਚ ਛੁੱਟੀਆਂ ਵਧਾਈਆਂ appeared first on punjabitribuneonline.com.






