ਸੁਨਿਆਰੇ ਦੀ ਦੁਕਾਨ ’ਚੋਂ ਲੱਖਾਂ ਰੁਪਏ ਦੇ ਗਹਿਣੇ ਚੋਰੀ

ਸੁਨਿਆਰੇ ਦੀ ਦੁਕਾਨ ’ਚੋਂ ਲੱਖਾਂ ਰੁਪਏ ਦੇ ਗਹਿਣੇ ਚੋਰੀ


ਪੱਤਰ ਪੇ੍ਰਰਕ
ਕਾਲਾਂਵਾਲੀ, 20 ਦਸੰਬਰ
ਥਾਣਾ ਬੜਾਗੁੜ੍ਹਾ ਪੁਲੀਸ ਨੇ ਦੀਪਕ ਵਾਸੀ ਕੰਡਾ ਕਲੋਨੀ, ਸਿਰਸਾ ਦੀ ਸ਼ਿਕਾਇਤ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਚੋਰੀ ਦਾ ਕੇਸ ਦਰਜ ਕਰ ਲਿਆ ਹੈ। ਦੀਪਕ ਨੇ ਆਪਣੀ ਸ਼ਿਕਾਇਤ ’ਚ ਦੱਸਿਆ ਕਿ ਉਸ ਦੀ ਪਿੰਡ ਸਾਹੂਵਾਲਾ-ਫਸਟ ’ਚ ਲਤਿਕਾ ਜਵੈਲਰਜ਼ ਦੇ ਨਾਂ ’ਤੇ ਦੁਕਾਨ ਹੈ। ਉਹ ਸ਼ਾਮ ਨੂੰ ਆਪਣੀ ਦੁਕਾਨ ਬੰਦ ਕਰਕੇ ਘਰ ਪਰਤਿਆ ਸੀ। ਜਦੋਂ ਉਹ ਅਗਲੇ ਦਿਨ ਦੁਕਾਨ ’ਤੇ ਪਹੁੰਚਿਆ ਤਾਂ ਉਸ ਨੇ ਦੁਕਾਨ ਦੇ ਤਾਲੇ ਟੁੱਟੇ ਹੋਏ ਦੇਖੇ। ਦੋ ਅਣਪਛਾਤੇ ਵਿਅਕਤੀਆਂ ਨੇ ਦੁਕਾਨ ਅੰਦਰ ਦਾਖ਼ਲ ਹੋ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਚੋਰਾਂ ਨੇ ਦੁਕਾਨ ’ਚੋਂ ਕਰੀਬ 2.25 ਲੱਖ ਰੁਪਏ ਦੇ ਸੋਨੇ ਦੇ ਸਿੱਕੇ, ਮੁੰਦਰੀਆਂ ਅਤੇ ਕੰਨਾਂ ਦੀਆਂ ਬਾਲੀਆਂ ਚੋਰੀ ਕਰ ਲਈਆਂ। ਪੁਲੀਸ ਨੇ ਕੇਸ ਦਰਜ ਕਰ ਲਿਆ ਹੈ।

The post ਸੁਨਿਆਰੇ ਦੀ ਦੁਕਾਨ ’ਚੋਂ ਲੱਖਾਂ ਰੁਪਏ ਦੇ ਗਹਿਣੇ ਚੋਰੀ appeared first on punjabitribuneonline.com.



Source link