Singer Nooran Sisters Father Ustad Gulshan Mir: ਪੰਜਾਬੀ ਸੰਗੀਤ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਦੱਸ ਦੇਈਏ ਕਿ ਮਸ਼ਹੂਰ ਸੂਫੀ ਗਾਇਕਾ ਸੁਲਤਾਨਾ ਨੂਰਾਂ ਦੇ ਪਿਤਾ ਹਸਪਤਾਲ ਵਿੱਚ ਭਰਤੀ ਹਨ। ਇਸ ਸਮੇਂ ਉਨ੍ਹਾਂ ਦਾ ਹੀ ਪਰਿਵਾਰ ਉਨ੍ਹਾਂ ਦੇ ਇਲਾਜ ਲਈ ਪੈਸਿਆਂ ਦੀ ਮਦਦ ਮੰਗ ਰਿਹਾ ਹੈ। ਹਾਲਾਂਕਿ ਇਸ ਮੁਸ਼ਕਿਲ ਸਮੇਂ ਵਿੱਚ ਦੋਵੇਂ ਭੈਣਾ ਸੁਲਤਾਨਾ ਅਤੇ ਜੋਤੀ ਨੂੰ ਆਪਣੇ ਪਿਤਾ ਨਾਲ ਨਹੀਂ ਵੇਖਿਆ ਗਿਆ। ਇਸ ਵਿਚਾਲੇ ਸੁਲਤਾਨਾ ਨੇ ਇੱਕ ਵੀਡੀਓ ਰਾਹੀਂ ਆਪਣੇ ਪਿਤਾ ਉਸਤਾਦ ਗੁਲਸ਼ਨ ਮੀਰ ਦੀ ਸਿਹਤ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ ਅਤੇ ਮੁਸ਼ਕਲ ਘੜੀ ਵਿੱਚ ਮਦਦ ਕਰਨ ਵਾਲਿਆਂ ਦਾ ਸ਼ੁਕਰੀਆ ਅਦਾ ਕੀਤਾ ਹੈ। ਸੁਲਤਾਨਾ ਨੂਰਾਂ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਹਨ।
ਸੁਲਤਾਨਾ ਨੂਰਾਂ ਹਾਦਸੇ ਦਾ ਹੋਈ ਸ਼ਿਕਾਰ
ਉਨ੍ਹਾਂ ਨੇ ਉਨ੍ਹਾਂ ਸਾਰੇ ਗਾਇਕ ਭੈਣ-ਭਰਾਵਾਂ, ਲੋਕਾਂ ਅਤੇ ਸੰਗਤ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਿਨ੍ਹਾਂ ਨੇ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਪਿਤਾ ਦੀ ਆਰਥਿਕ ਜਾਂ ਕਿਸੇ ਵੀ ਤਰ੍ਹਾਂ ਦੀ ਮਦਦ ਕੀਤੀ ਹੈ। ਉਨ੍ਹਾਂ ਪ੍ਰਸ਼ੰਸਕਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦੇ ਪਿਤਾ ਦੀ ਤੰਦਰੁਸਤੀ ਲਈ ਦੁਆਵਾਂ ਕਰਨ। ਗਾਇਕਾ ਨੇ ਖੁਲਾਸਾ ਕੀਤਾ ਕਿ ਪਿਛਲੇ ਦਿਨੀਂ ਉਨ੍ਹਾਂ ਦਾ ਇੱਕ ਬਹੁਤ ਵੱਡਾ ਐਕਸੀਡੈਂਟ ਹੋ ਗਿਆ ਸੀ, ਜਿਸ ਵਿੱਚ ਉਹ ਮੌਤ ਦੇ ਮੂੰਹ ਵਿੱਚੋਂ ਬਚ ਕੇ ਨਿਕਲੇ ਹਨ। ਉਨ੍ਹਾਂ ਦੱਸਿਆ ਕਿ ਸੱਟਾਂ ਬਹੁਤ ਗੰਭੀਰ ਲੱਗੀਆਂ ਸਨ, ਜਿਸ ਕਾਰਨ ਉਹ ਹੁਣ ਤੱਕ ਆਪਣੇ ਪਿਤਾ ਕੋਲ ਨਹੀਂ ਜਾ ਸਕੀ।
ਅੱਜ ਵੀ ਪਿਤਾ ਦੇ ਨਾਲ ਖੜ੍ਹੀ
ਉਨ੍ਹਾਂ ਕਿਹਾ ਕਿ ਉਹ ਹੁਣ ਥੋੜ੍ਹੇ ਸਮੇਂ ਤੱਕ ਜਲੰਧਰ ਜਾ ਕੇ ਆਪਣੇ ਪਿਤਾ ਨੂੰ ਮਿਲੇਗੀ। ਇਸ ਦੌਰਾਨ ਸੁਲਤਾਨਾ ਨੇ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੇ ਭਰਾ ਵੱਲੋਂ ਪਰਿਵਾਰ ਨੂੰ ਲੈ ਕੇ ਪਾਈ ਗਈ ਵੀਡੀਓ ‘ਤੇ ਵੀ ਇਤਰਾਜ਼ ਜਤਾਇਆ। ਉਨ੍ਹਾਂ ਕਿਹਾ ਕਿ ਕਦੇ ਵੀ ਕਿਸੇ ਦੀ ਇਸ ਤਰ੍ਹਾਂ ਵੀਡੀਓ ਪਾ ਕੇ ਪਰੇਸ਼ਾਨ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਸਾਨੂੰ ਦੁੱਖ ਲੱਗਦਾ ਹੈ ਜਦੋਂ ਤੁਸੀਂ ਇਸ ਤਰ੍ਹਾਂ ਦੀ ਵੀਡੀਓ ਪਾਉਂਦੇ ਹੋ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਸਾਰੀ ਉਮਰ ਆਪਣੇ ਮਾਪਿਆਂ ਦੀ ਸੇਵਾ ਕੀਤੀ ਹੈ ਅਤੇ ਉਹ ਅੱਜ ਵੀ ਉਨ੍ਹਾਂ ਦੇ ਨਾਲ ਖੜ੍ਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ










