ਸ੍ਰੀਨਗਰ ਵਿੱਚ ਅਤਿਵਾਦੀਆਂ ਨੇ ਪੁਲੀਸ ਅਫਸਰ ਨੂੰ ਗੋਲੀ ਮਾਰੀ

ਸ੍ਰੀਨਗਰ ਵਿੱਚ ਅਤਿਵਾਦੀਆਂ ਨੇ ਪੁਲੀਸ ਅਫਸਰ ਨੂੰ ਗੋਲੀ ਮਾਰੀ


ਸ੍ਰੀਨਗਰ, 29 ਅਕਤੂਬਰ
ਸ੍ਰੀਨਗਰ ਸ਼ਹਿਰ ਵਿੱਚ ਅੱਜ ਅਤਿਵਾਦੀਆਂ ਨੇ ਜੰਮੂ ਕਸ਼ਮੀਰ ਦੇ ਪੁਲੀਸ ਅਧਿਕਾਰੀ ਨੂੰ ਗੋਲੀ ਮਾਰ ਦਿੱਤੀ ਜਿਸ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਸ ਦੀ ਪਛਾਣ ਇੰਸਪੈਕਟਰ ਮਸਰੂਰ ਅਹਿਮਦ ਵਾਨੀ ਵਜੋਂ ਹੋਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਜਿਸ ਸਮੇਂ ਅਤਿਵਾਦੀਆਂ ਨੇ ਉਸ ’ਤੇ ਗੋਲੀ ਚਲਾਈ ਉਹ ਈਦਗਾਹ ਗਰਾਊਂਡ ਵਿੱਚ ਸਥਾਨਕ ਲੜਕਿਆਂ ਨਾਲ ਕ੍ਰਿਕਟ ਖੇਡ ਰਿਹਾ ਸੀ। ਉਸ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਡਾਕਟਰ ਉਸ ਦਾ ਇਲਾਜ ਕਰ ਰਹੇ ਹਨ ਅਤੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਕਸ਼ਮੀਰ ਜ਼ੋਨ ਪੁਲੀਸ ਨੇ ‘ਐਕਸ’ ’ਤੇ ਲਿਖਿਆ, ‘‘ਅਤਿਵਾਦੀਆਂ ਨੇ ਸ੍ਰੀਨਗਰ ਵਿੱਚ ਈਦਗਾਹ ਨੇੜੇ ਇੰਸਪੈਕਟਰ ਮਸਰੂਰ ਅਹਿਮਦ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ। ਉਸ ਨੂੰ ਇਲਾਜ ਲਈ ਫੌਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮੁੱਢਲੀ ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਉਸ ’ਤੇ ਪਿਸਤੌਲ ਨਾਲ ਗੋਲੀ ਚਲਾਈ ਗਈ ਹੈ। ਕੇਸ ਦਰਜ ਕਰ ਲਿਆ ਹੈ ਅਤੇ ਅਤਿਵਾਦੀਆਂ ਦੀ ਭਾਲ ਲਈ ਇਲਾਕੇ ਦੀ ਘੇਰਾਬੰਦੀ ਕੀਤੀ ਗਈ ਹੈ।’’ -ਪੀਟੀਆਈ

The post ਸ੍ਰੀਨਗਰ ਵਿੱਚ ਅਤਿਵਾਦੀਆਂ ਨੇ ਪੁਲੀਸ ਅਫਸਰ ਨੂੰ ਗੋਲੀ ਮਾਰੀ appeared first on punjabitribuneonline.com.



Source link