ਬਲਵਿੰਦਰ ਰੈਤ
ਨੂਰਪੁਰ ਬੇਦੀ, 21 ਮਾਰਚ
ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਨੂਰਪੁਰ ਬੇਦੀ ਬਲਾਕ ਦੇ ਵੱਖ-ਵੱਖ ਪਿੰਡਾਂ ਨਾਲ ਸਬੰਧਤ ਖਿਡਾਰੀਆਂ ਖੇਡ ਪ੍ਰੇਮੀਆਂ ਵੱਲੋਂ ਐਤਵਾਰ ਸ਼ਾਮ ਨੂੰ ਮੋਮਬੱਤੀ ਮਾਰਚ ਕੱਢਿਆ ਗਿਆ। ਮੋਮਬੱਤੀ ਮਾਰਚ ਬੱਸ ਸਟੈਂਡ ਨੂਰਪੁਰ ਬੇਦੀ ਤੋਂ ਸ਼ੁਰੂ ਹੋ ਕੇ ਮੇਨ ਬਾਜ਼ਾਰ ਤੋਂ ਹੁੰਦਾ ਹੋਇਆ ਪੀਰ ਬਾਬਾ ਜ਼ਿੰਦਾ ਸ਼ਹੀਦੀ ਅਸਥਾਨ ‘ਤੇ ਸਮਾਪਤ ਕੀਤਾ ਗਿਆ। ਮਾਰਚ ਦੌਰਾਨ ਨੌਜਵਾਨਾਂ ਨੇ “ਸੰਦੀਪ ਨੰਗਲ ਅੰਬੀਆਂ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕਰੋ”, ”ਗੈਰਕਾਨੂੰਨੀ ਅਸਲੇ ਤੇ ਨੱਥ ਪਾਓ” ਤੇ ”ਮਾਂ ਖੇਡ ਕਬੱਡੀ ਜਿੰਦਾਬਾਦ” ਦੇ ਨਾਅਰਿਆਂ ਰਾਹੀਂ ਆਪਣੀ ਆਵਾਜ਼ ਬੁਲੰਦ ਕੀਤੀ ।
ਇਸ ਮੌਕੇ ਜਸਪ੍ਰੀਤ ਸਿੰਘ ਭਾਓਵਾਲ, ਜਸਕਰਨ ਸਿੰਘ, ਕਬੱਡੀ ਖਿਡਾਰੀ ਮਨਿੰਦਰ ਸਰਾਂ, ਸੰਦੀਪ ਸੱਤੂ ਨੇ ਕਿਹਾ ਕਿ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਸ਼ਰ੍ਹੇਆਮ ਗੋਲੀਆਂ ਮਾਰ ਕੇ ਕਤਲ ਕੀਤਾ ਜਾਣਾ ਇੱਕ ਸ਼ਰਮਨਾਕ ਤੇ ਨਿੰਦਣਯੋਗ ਘਟਨਾ ਹੈ। ਜੇਕਰ ਇਸੇ ਤਰ੍ਹਾਂ ਖਿਡਾਰੀਆਂ ‘ਤੇ ਹਮਲੇ ਹੁੰਦੇ ਰਹੇ ਤਾਂ ਨਾ ਕੋਈ ਖਿਡਾਰੀ ਖੇਡਣ ਲਈ ਤਿਆਰ ਹੋਵੇਗਾ ਨਾ ਹੀ ਖੇਡ ਮੇਲੇ ਹੋਣਗੇ। ਉਨ੍ਹਾਂ ਜੇਕਰ ਸੰਦੀਪ ਦੇ ਕਾਤਲਾਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਗਿਆ ਤਾਂ ਸੰਘਰਸ਼ ਛੇੜਿਆ ਜਾਵੇਗਾ।
ਵੈੱਲਫੇਅਰ ਕਲੱਬ ਵੱਲੋਂ ਰੋਸ ਮਾਰਚ
ਚਮਕੌਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਵੈੱਲਫੇਅਰ ਕਲੱਬ ਚਮਕੌਰ ਸਾਹਿਬ ਨੇ ਕਬੱਡੀ ਖਿਡਾਰੀ ਜੁਝਾਰ ਸਿੰਘ ਗਰਚਾ ਦੀ ਅਗਵਾਈ ਹੇਠ ਇਲਾਕੇ ਦੀਆਂ ਵੱਖ-ਵੱਖ ਕਬੱਡੀ ਕਲੱਬਾਂ ਅਤੇ ਫੈਡਰੇਸ਼ਨਾਂ ਦੇ ਸਹਿਯੋਗ ਨਾਲ ਸ਼ਹਿਰ ‘ਚ ਰੋਸ ਮਾਰਚ ਕਰਕੇ ਸੰਦੀਪ ਨੰਗਲ ਅੰਬੀਆਂ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ










