1984 anti Sikh riots: 1984 ਸਿੱਖ ਦੰਗੇ: ਸੱਜਣ ਕੁਮਾਰ ਦੋਸ਼ੀ ਕਰਾਰ

1984 anti Sikh riots: 1984 ਸਿੱਖ ਦੰਗੇ: ਸੱਜਣ ਕੁਮਾਰ ਦੋਸ਼ੀ ਕਰਾਰ


ਨਵੀਂ ਦਿੱਲੀ, 12 ਫਰਵਰੀ
1984 anti Sikh riots:  ਦਿੱਲੀ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਵਿਰੁੱਧ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਸਬੰਧੀ ਹੱਤਿਆ ਦੇ ਇੱਕ ਮਾਮਲੇ ’ਚ ਅੱਜ ਉਸ ਨੂੰ ਦੋਸ਼ੀ ਕਰਾਰ ਦਿੱਤਾ ਹੈ। ਇਸ ਤੋਂ ਪਹਿਲਾਂ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਇਸ ਸਬੰਧੀ ਫੈਸਲਾ ਮੁਲਤਵੀ ਕਰ ਦਿੱਤਾ ਸੀ।
ਜ਼ਿਕਰਯੋਗ ਹੈ ਕਿ ਇਹ ਮਾਮਲਾ 1984 ਦੇ ਸਿੱਖ ਕਤਲੇਆਮ ਦੌਰਾਨ ਇੱਥੇ ਸਰਸਵਤੀ ਵਿਹਾਰ ’ਚ ਦੋ ਵਿਅਕਤੀਆਂ ਦੀ ਹੱਤਿਆ ਨਾਲ ਸਬੰਧਤ ਹੈ। ਦਿੱਲੀ ਦੰਗਿਆਂ ਦੌਰਾਨ 1 ਨਵੰਬਰ, 1984 ਨੂੰ ਜਸਵੰਤ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਤਰੁਣਦੀਪ ਸਿੰਘ ਦੀ ਹੱਤਿਆ ਨਾਲ ਸਬੰਧਤ ਮਾਮਲੇ ’ਚ ਆਖਰੀ ਦਲੀਲਾਂ ਸੁਣਨ ਮਗਰੋਂ ਅਦਾਲਤ ਨੇ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਸੀ।
ਹਾਲਾਂਕਿ ਸ਼ੁਰੂਆਤ ’ਚ ਕੇਸ ਪੰਜਾਬੀ ਬਾਗ਼ ਪੁਲੀਸ ਸਟੇਸ਼ਨ ਨੇ ਦਰਜ ਕੀਤਾ ਸੀ ਪਰ ਬਾਅਦ ਵਿਚ ਇੱਕ ਵਿਸ਼ੇਸ਼ ਜਾਂਚ ਟੀਮ ਨੇ ਮਾਮਲੇ ਦਕੀ ਜਾਂਚ ਆਪਣੇ ਹੱਥ ਲੈ ਲਈ ਸੀ। ਅਦਾਲਤ ਨੇ 16 ਦਸੰਬਰ, 2021 ਨੂੰ ਸੱਜਣ ਕੁਮਾਰ ਖ਼ਿਲਾਫ਼ ਦੋਸ਼ ਤੈਅ ਕੀਤੇ ਸਨ। -ਪੀਟੀਆਈ

The post 1984 anti Sikh riots: 1984 ਸਿੱਖ ਦੰਗੇ: ਸੱਜਣ ਕੁਮਾਰ ਦੋਸ਼ੀ ਕਰਾਰ appeared first on Punjabi Tribune.



Source link