ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਰਾਜਸਥਾਨ ਵਿਧਾਨ ਸਭਾ ’ਚ ਤਿੰਨ ਬਿੱਲ ਪੇਸ਼

ਰਾਜਸਥਾਨ ਵਿੱਚ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਨੇ ਰਾਜ ਦੇ ਕਿਸਾਨਾਂ ’ਤੇ ਕੇਂਦਰੀ ਖੇਤੀਬਾੜੀ ਕਾਨੂੰਨਾਂ ਦੇ ਪ੍ਰਭਾਵ ਨੂੰ’ ਬੇਅਸਰ ਕਰਨ ‘ਲਈ ਰਾਜ ਵਿਧਾਨ ਸਭਾ ਵਿਚ ਅੱਜ ਤਿੰਨ ਬਿੱਲ ਪੇਸ਼ ਕੀਤੇ ਗਏ। ਸੰਸਦੀ ਮਾਮਲਿਆਂ ਬਾਰੇ ਮੰਤਰੀ ਸ਼ਾਂਤੀ ਧਾਰੀਵਾਲ ਨੇ ਖੇਤੀਬਾੜੀ ਪੈਦਾਵਾਰ ਵਪਾਰ ਅਤੇ ਵਣਜ (ਤਰੱਕੀ ਅਤੇ ਸਰਲਤਾ) (ਰਾਜਸਥਾਨ ਸੋਧ) ਬਿੱਲ 2020, ਖੇਤੀਬਾੜੀ (ਸਸ਼ਕਤੀਕਰਨ ਅਤੇ ਸੁਰੱਖਿਆ) ਭਾਅ ਦਾ ਭਰੋਸਾ ਤੇ ਖੇਤੀ ਸੇਵਾ ਕਰਾਰ ਬਿੱਲ 2020 ਤੇ ਜ਼ਰੂਰੀ ਸੇਵਾ ਬਿੱਲ 2020 ਸਦਨ ਵਿੱਚ ਪੇਸ਼ ਕੀਤੇ ਹਨ। ਇਸ ਦੇ ਨਾਲ ਮੰਤਰੀ ਨੇ ਕੁੱਝ ਹੋਰ ਬਿੱਲ ਵੀ ਪੇਸ਼ ਕੀਤੇ ਹਨ। ਇਸ ਤੋਂ ਬਾਅਦ ਵਿਛੜਿਆਂ ਨੂੰ ਸ਼ਰਧਾਂਜਲੀ ਦਿੱਤੀ ਗਈ ਤੇ ਸਦਨ ਦੀ ਕਾਰਵਾਈ ਸੋਮਵਾਰ ਤੱਕ ਚੁੱਕ ਦਿੱਤੀ ਗਈ।

Courtesy PUnjabi Tribune