ਜੇਲ੍ਹ ਅਧਿਕਾਰੀ ਕੋਲ ਕਿਸੇ ਵੀ ਕੈਦੀ ਨੂੰ ਇਕ ਦਿਨ ਦੀ ਪੈਰੋਲ ਦੇਣ ਦਾ ਅਧਿਕਾਰ: ਹਰਿਆਣਾ ਦੇ ਜੇਲ੍ਹ ਮੰਤਰੀ ਚੌਧਰੀ ਰਣਜੀਤ ਸਿੰਘ

ਸਿਰਸਾ, 7 ਨਵੰਬਰ

ਹਰਿਆਣਾ ਦੇ ਬਿਜਲੀ ਤੇ ਜੇਲ੍ਹ ਮੰਤਰੀ ਚੌਧਰੀ ਰਣਜੀਤ ਸਿੰਘ ਨੇ ਕਿਹਾ ਹੈ ਕਿ ਐਮਰਜੈਂਸੀ ਵਿੱਚ ਪੁਲੀਸ ਕੋਲ ਅਧਿਕਾਰ ਹੈ ਕਿ ਉਹ ਕਿਸੇ ਵੀ ਕੈਦੀ ਨੂੰ ਇਕ ਦਿਨ ਦੀ ਪੈਰੋਲ ਦੇ ਸਕਦੀ ਹੈ। ਕਾਨੂੰਨ ਦੇ ਦਾਇਰੇ ਵਿੱਚ ਹੀ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਇਕ ਦਿਨ ਦੀ ਪੈਰੋਲ ਦਿੱਤੀ ਗਈ ਸੀ। ਮੰਤਰੀ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਹੈ ਕਿ ਡੇਰਾ ਮੁਖੀ ਨੂੰ ਇਕ ਦਿਨ ਦੀ ਪੈਰੋਲ ਦਿੱਤੀ ਗਈ ਸੀ, ਜੇ ਜ਼ਿਆਦਾ ਦਿਨ ਦੀ ਪੈਰੋਲ ਹੁੰਦੀ ਤਾਂ ਸਰਕਾਰ ਤਾਂ ਇਸ ਮਾਮਲੇ ’ਤੇ ਸਰਕਾਰ ਵਿਚਾਰ ਕਰਦੀ।