ਅੰਮ੍ਰਿਤਸਰ,7 ਨਵੰਬਰ
ਪੰਥਕ ਅਕਾਲੀ ਲਹਿਰ ਦੇ ਮੁਖੀ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਦੀ ਅਗਵਾਈ ਹੇਠ ਅੱਜ ਹਰਿਮੰਦਰ ਸਾਹਿਬ ਦੇ ਬਾਹਰ ਧਰਨਾ ਦਿੱਤਾ ਗਿਆ। ਇਸ ਧਰਨੇ ਰਾਹੀਂ ਸਿੱਖ ਲਾਇਬਰੇਰੀ ਦਾ ਅਮੁੱਲਾ ਖ਼ਜ਼ਾਨਾ ਅਤੇ ਲਾਪਤਾ ਹੋਏ 328 ਪਾਵਨ ਸਰੂਪਾਂ ਬਾਰੇ ਜਵਾਬ ਮੰਗਿਆ ਗਿਆ। ਭਾਈ ਰਣਜੀਤ ਸਿੰਘ ਨੇ ਆਖਿਆ ਕਿ ਕੇਂਦਰ ਸਰਕਾਰ ਵੱਲੋਂ ਲਾਇਬਰੇਰੀ ਦਾ ਅਮੁੱਲਾ ਖ਼ਜ਼ਾਨਾ ਸ਼੍ਰੋਮਣੀ ਕਮੇਟੀ ਨੂੰ 2008 ਵਿਚ ਵਾਪਸ ਕੀਤਾ ਗਿਆ ਸੀ, ਜਿਸ ਵਿੱਚ ਕਈ ਹੱਥ ਲਿਖਤ ਪਾਵਨ ਸਰੂਪ ਅਤੇ ਗੁਰੂ ਸਾਹਿਬ ਦੇ ਹੁਕਮਨਾਮੇ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਅਕਾਲ ਤਖ਼ਤ ਦੇ ਜਥੇਦਾਰ ਸਿੱਖ ਸੰਗਤ ਨੂੰ ਜਵਾਬ ਦੇਣ ਕਿ ਇਹ ਅਮੁੱਲਾ ਖ਼ਜ਼ਾਨਾ ਕਿੱਥੇ ਹੈ, 328 ਪਾਵਨ ਸਰੂਪ ਲਾਪਤਾ ਹੋਏ ਹਨ ਅਤੇ ਹੁਣ ਤੱਕ ਇਨ੍ਹਾਂ ਬਾਰੇ ਕੋਈ ਜਾਣਕਾਰੀ ਨਹੀਂ ਹੈ। ਇਸ ਬਾਰੇ ਸੰਗਤ ਨੂੰ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਜਾਣਕਾਰੀ ਮੰਗਣ ਵਾਲਿਆਂ ਨੂੰ ਸ਼੍ਰੋਮਣੀ ਕਮੇਟੀ ਨੇ ਕੁੱਟਿਆ।
Courtesy Punjabi TRibune