ਮੰਗਾਂ ’ਤੇ ਕੋਈ ਸਮਝੌਤਾ ਨਹੀਂ, ਕੇਂਦਰ ਤਿੰਨੋਂ ਕਾਨੂੰਨ ਵਾਪਸ ਲਵੇ

ਪ੍ਰਧਾਨ ਮੰਤਰੀ ਕਿਸਾਨਾਂ ਦੇ ‘ਮਨ ਕੀ ਬਾਤ’ ਸਮਝਣ: ਕਿਸਾਨ ਜਥੇਬੰਦੀਆਂ

ਮੰਗਾਂ ’ਤੇ ਕੋਈ ਸਮਝੌਤਾ ਨਹੀਂ, ਕੇਂਦਰ ਤਿੰਨੋਂ ਕਾਨੂੰਨ ਵਾਪਸ ਲਵੇ

ਨਵੀਂ ਦਿੱਲੀ, 30 ਨਵੰਬਰ

ਸਿੰਘੂ ਸਰਹੱਦ ’ਤੇ ਧਰਨਾ ਲਾਈ ਬੈਠੀਆਂ ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਉਹ ਆਪਣੇ ਮੌਜੂਦਾ ਮੋਰਚਿਆਂ ’ਤੇ ਡਟੀਆਂ ਰਹਿਣਗੀਆਂ। ਕਿਸਾਨ ਆਗੂਆਂ ਨੇ ਸਪੱਸ਼ਟ ਕਰ ਦਿੱਤਾ ਕਿ ਉਹ ਤਿੰਨ ਖੇਤੀ ਕਾਨੂੰਨਾਂ ਤੇ ਬਿਜਲੀ ਸੋਧ ਐਕਟ ਦੇ ਮਾਮਲੇ ’ਚ ਕੋਈ ਸਮਝੌਤਾ ਨਹੀਂ ਕਰਨਗੇ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਕਿ ਉਹ ਕਿਸਾਨਾਂ ਦੇ ‘ਮਨ ਕੀ ਬਾਤ’ ਨੂੰ ਸਮਝਣ ਜਾਂ ਫਿਰ ਇਸ ਅੜੀ ਲਈ ਸਰਕਾਰ ਨੂੰ ਮਹਿੰਗਾ ਮੁੱਲ ਤਾਰਨਾ ਪਵੇਗਾ। ਸਿੰਘੂ ਸਰਹੱਦ ’ਤੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ, ‘ਸਾਡੀ ਇੱਕੋ ਇੱਕ ਮੰਗ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਦੀ ਹੈ… ਇਸ ’ਤੇ ਕੋਈ ਸਮਝੌਤਾ ਨਹੀਂ ਕਰਾਂਗੇ ਤੇ ਅਸੀਂ ਯਕੀਨੀ ਬਣਾਵਾਂਗੇ।’ ਕਿਸਾਨ ਆਗੂਆਂ ਨੇ ਭਾਜਪਾ ਨੂੰ ਸੱਤਾਵਾਦੀ ਅਤੇ ਫ਼ਾਸ਼ੀਵਾਦੀ ਕਰਾਰ ਦਿੰਦਿਆਂ ਕਿਹਾ ਇਹ ਤਾਂ ਇੰਜ ਹੈ ਜਿਵੇਂ ‘ਮੂੰਹ ’ਚ ਰਾਮ-ਰਾਮ ਤੇ ਬਗਲ ਵਿੱਚ ਛੁਰੀ

Courtesy Punjabi Tribune