ਕੇਂਦਰ ਸਰਕਾਰ ਕਿਸਾਨ ਸੰਘਰਸ਼ ਨੂੰ ਦਬਾਉਣ ਲਈ ਤਾਨਾਸ਼ਾਹ ਬਣੀ: ਜਗੀਰ ਕੌਰ


ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 16 ਜਨਵਰੀ-

ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨ ਸੰਘਰਸ਼ ਨਾਲ ਜੁੜੇ ਲੋਕਾਂ ਨੂੰ ਦਬਾਉਣ ਲਈ ਯੂਏਪੀਏ ਦੀ ਦੁਰਵਰਤੋਂ ਕਰ ਰਹੀ ਹੈ, ਜੋ ਸਰਕਾਰ ਦੀ ਤਾਨਾਸ਼ਾਹ ਨੀਤੀ ਦਾ ਪ੍ਰਗਟਾਵਾ ਹੈ। ਉਨ੍ਹਾਂ ਆਖਿਆ ਕਿ ਦੇਸ਼ ਦੇ ਕਿਸਾਨ ਆਪਣੀ ਹੋਂਦ ਦੀ ਲੜਾਈ ਲੜ ਰਹੇ ਹਨ ਪਰ ਦੇਸ਼ ਦੀ ਸਰਕਾਰ ਹੱਕ ਤੇ ਸੱਚ ਦੀ ਆਵਾਜ਼ ਨੂੰ ਦਬਾਉਣ ਲਈ ਸਰਕਾਰੀ ਤੰਤਰ ਦੀ ਦੁਰਵਰਤੋਂ ਕਰ ਰਹੀ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਵਾਲ ਕੀਤਾ ਕਿ ਜੇ ਕੋਈ ਆਪਣੇ ਨਾਲ ਹੋਈ ਵਧੀਕੀ ਤੇ ਬੇਇਨਸਾਫੀ ਦਾ ਵਿਰੋਧ ਕਰੇ ਤਾਂ ਕੀ ਉਹ ਦੇਸ਼ ਵਿਰੋਧੀ ਹੈ? ਕੀ ਆਪਣੀਆਂ ਭਵਿੱਖ ਦੀਆਂ ਪੀੜ੍ਹੀਆਂ ਲਈ ਚਿੰਤਾ ਕਰਨੀ ਅਤੇ ਆਪਣੇ ਹੱਕਾਂ ਦੀ ਰਾਖੀ ਲਈ ਸੰਘਰਸ਼ ਕਰਨਾ ਦੇਸ਼ ਨੂੰ ਤੋੜਨ ਵਾਲੀ ਕਾਰਵਾਈ ਹੈ?



Source link