‘ਆਪ’ ਆਗੂ ਚੱਢਾ ਵੱਲੋਂ ਨਾਜਾਇਜ਼ ਮਾਈਨਿੰਗ ਦੀਆਂ ਤਸਵੀਰਾਂ ਜਾਰੀ


ਬਲਵਿੰਦਰ ਰੈਤ

ਨੂਰਪੁਰ ਬੇਦੀ, 21 ਜਨਵਰੀ

ਖੇਤਰ ਦੇ ਮਾਈਨਿੰਗ ਪ੍ਰਭਾਵਿਤ ਪਿੰਡਾਂ ਗੋਬਿੰਦਪੁਰ ਬੇਲਾ, ਅਮਰਪੁਰ ਬੇਲਾ, ਮੋਠਾਪੁਰ, ਭੈਣੀ, ਸੰਗਤਪੁਰ, ਥਾਣਾ ਆਦਿ ਦੇ ਪਿੰਡਾਂ ਦੇ ਲੋਕਾਂ ਦੇ ਸੱਦੇ ‘ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵਕੀਲ ਦਿਨੇਸ਼ ਚੱਢਾ ਨੇ ਮਾਈਨਿੰਗ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਮਾਈਨਿੰਗ ਦੀਆਂ ਤਸਵੀਰਾਂ ਮੀਡੀਆ ਅਤੇ ਸੋਸ਼ਲ ਮੀਡੀਆ ‘ਤੇ ਜਾਰੀ ਕੀਤੀਆਂ। ਵਕੀਲ ਚੱਢਾ ਨੇ ਕਿਹਾ ਕਿ ਠੋਸ ਮਾਈਨਿੰਗ ਅਤੇ ਕਰੱਸ਼ਰ ਪਾਲਿਸੀ ਨਾ ਹੋਣ ਕਰਕੇ ਇਹ ਸਥਿਤੀ ਬਣੀ ਹੈ। ਮਾਈਨਿੰਗ ਦੇ ਖੇਤਰ ‘ਚੋਂ ਲੋਕਲ ਲੋਕਾਂ ਅਤੇ ਕਾਰੋਬਾਰੀਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਕੁਦਰਤੀ ਸਰੋਤਾਂ ਦੇ ਬਚਾਅ ਲਈ , ਲੋਕਲ ਕਿਸਾਨਾਂ ਦੀਆਂ ਜ਼ਮੀਨਾਂ ਦੇ ਬਚਾਅ ਲਈ ਅਤੇ ਕੁਦਰਤੀ ਆਫ਼ਤਾਂ ਤੋਂ ਬਚਾਅ ਲਈ ਠੋਸ ਮਾਈਨਿੰਗ ਪਾਲਿਸੀ ਦੀ ਲੋੜ ਹੈ। ਇਸ ਮੌਕੇ ਗੁਰਮੀਤ ਸਿੰਘ, ਜਸਵੀਰ ਸਿੰਘ, ਪ੍ਰਿਤਪਾਲ ਸਿੰਘ, ਰਜਿੰਦਰ ਸਿੰਘ, ਬਿੱਟੂ ਮੋਠਾਪੁਰ, ਮਦਨ ਸਿੰਘ, ਬਲਬੀਰ ਸਿੰਘ, ਦਰਸ਼ਨ ਸਿੰਘ, ਗੁਰਮੀਤ ਸਿੰਘ, ਗੁਰਮੇਲ ਸਿੰਘ, ਸੁਖਵਿੰਦਰ ਸਿੰਘ, ਕੁਲਵੀਰ ਸਿੰਘ, ਸੁੱਚਾ ਸਿੰਘ ਤੇ ਰਾਮੇਸ਼ ਸੈਣੀ ਆਦਿ ਹਾਜ਼ਰ ਸਨ।Source link