ਲੰਚ ਬ੍ਰੇਕ: ਕਿਸਾਨ ਖੇਤੀ ਕਾਨੂੰਨਾਂ ਨੂੰ ਮੁਅੱਤਲ ਕਰਨ ਦੀ ਤਜਵੀਜ਼ ’ਤੇ ਮੁੜ ਗੌਰ ਕਰਨ: ਸਰਕਾਰ; ਕਿਸਾਨ ਕਾਨੂੰਨ ਰੱਦ ਕਰਨ ਦੀ ਆਪਣੀ ਮੰਗ ’ਤੇ ਕਾਇਮ


ਨਵੀਂ ਦਿੱਲੀ, 22 ਜਨਵਰੀ

ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੀ 11ਵੇਂ ਗੇੜ ਦੀ ਗੱਲਬਾਤ ਦੌਰਾਨ ਸਰਕਾਰ ਨੇ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਨੂੰ ਇਕ ਤੋਂ ਡੇਢ ਸਾਲ ਲਈ ਮੁਅੱਤਲ ਕਰਨ ਦੀ ਆਪਣੀ ਤਜਵੀਜ਼ ‘ਤੇ ਮੁੜ ਗੌਰ ਕਰਨ ਲਈ ਕਿਹਾ ਹੈ। ਜਦੋਂਕਿ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੇ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦੀ ਆਪਣੀ ਮੰਗ ‘ਤੇ ਕਾਇਮ ਰਹੇ। ਮੀਟਿੰਗ ਦੌਰਾਨ ਦੁਪਹਿਰ ਦੇ ਖਾਣੇ ਦੀ ਬ੍ਰੇਕ ਦੌਰਾਨ ਇਸ ਖ਼ਬਰ ਏਜੰਸੀ ਨਾਲ ਗੱਲਬਾਤ ਕਰਦਿਆਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਆਗੂ ਦਰਸ਼ਨ ਪਾਲ ਨੇ ਦੱਸਿਆ, ‘ਅਸੀਂ ਸਰਕਾਰ ਨੂੰ ਦੋ ਟੁਕ ਸ਼ਬਦਾਂ ‘ਚ ਸਾਫ਼ ਕਰ ਦਿੱਤਾ ਹੈ ਕਿ ਅਸੀਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਛੁੱਟ ਕਿਸੇ ਚੀਜ਼ ‘ਤੇ ਸਹਿਮਤ ਨਹੀਂ ਹੋਵਾਂਗੇ, ਪਰ ਮੰਤਰੀ ਨੇ ਸਾਨੂੰ ਸਰਕਾਰ ਦੀ ਪੁਰਾਣੀ ਤਜਵੀਜ਼ ‘ਤੇ ਮੁੜ ਗੌਰ ਕਰਕੇ ਆਪਣਾ ਫੈਸਲਾ ਦੱਸਣ ਬਾਰੇ ਕਿਹਾ ਹੈ।’ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ, ‘ਅਸੀਂ ਸਰਕਾਰ ਨੂੰ ਆਪਣੀ ਸਥਿਤੀ/ਸਟੈਂਡ ਬਾਰੇ ਸਪਸ਼ਟ ਕਰ ਦਿੱਤਾ ਹੈ। ਅਸੀਂ ਕਾਨੂੰਨਾਂ ਦੀ ਮੁਅੱਤਲੀ ਨਹੀਂ, ਇਨ੍ਹਾਂ ਨੂੰ ਖ਼ਤਮ ਕਰਵਾਉਣਾ ਚਾਹੁੰਦੇ ਹਾਂ।’ -ਪੀਟੀਆਈ



Source link