ਸਿੱਧੂਵਾਲ ਵਿੱਚ ਪਾਣੀ ਵਾਲੀ ਟੈਂਕੀ ਦਾ ਉਦਘਾਟਨ


ਫ਼ਤਹਿਗੜ੍ਹ ਸਾਹਿਬ: ਇੱਥੋਂ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਬਲਾਕ ਸਰਹਿੰਦ ਦੇ ਪਿੰਡ ਸਿੱਧੂਵਾਲ ਵਿੱਚ 32.06 ਲੱਖ ਨਾਲ ਨਵੀਂ ਬਣੀ ਪਾਣੀ ਵਾਲੀ ਟੈਂਕੀ ਲੋਕ ਅਰਪਣ ਕੀਤੀ। ਉਨ੍ਹਾਂ ਕਿਹਾ ਕਿ ਇਸ ਟੈਂਕੀ ਦੇ ਸ਼ੁਰੂ ਹੋਣ ਨਾਲ ਪਿੰਡ ਵਾਸੀਆਂ ਨੂੰ ਪੀਣ ਲਈ ਸਾਫ਼ ਪਾਣੀ ਉਪਲੱਬਧ ਹੋਵੇਗਾ। ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਇਹ ਟੈਂਕੀ ਬਣਾਉਣ ਦੀ ਮੰਗ ਕੀਤੀ ਜਾ ਰਹੀ ਸੀ। ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਕਾਰਜਕਾਰੀ ਇੰਜੀਨੀਅਰ ਜੌਨੀ ਖੰਨਾ, ਐੱਸਡੀਓ ਮਨਜੀਤ ਸਿੰਘ, ਕਿਸਾਨ ਖੇਤ ਮਜ਼ਦੂਰ ਕਾਂਗਰਸ ਪੰਜਾਬ ਦੇ ਮੀਤ ਪ੍ਰਧਾਨ ਸੁਖਰਾਜ ਸਿੰਘ ਰਾਜਾ, ਚੇਅਰਮੈਨ ਭੁਪਿੰਦਰ ਸਿੰਘ ਬਧੌਛੀ ਹਾਜ਼ਰ ਸਨ।
-ਨਿੱਜੀ ਪੱਤਰ ਪ੍ਰੇਰਕSource link