ਪੱਤਰਕਾਰ ਪੁਨੀਆਂ ਦੀ ਗ੍ਰਿਫ਼ਤਾਰੀ ਖ਼ਿਲਾਫ਼ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਪੱਤਰਕਾਰ ਪੁਨੀਆਂ ਦੀ ਗ੍ਰਿਫ਼ਤਾਰੀ ਖ਼ਿਲਾਫ਼ ਮੋਦੀ ਸਰਕਾਰ ਦਾ ਪੁਤਲਾ ਫੂਕਿਆ
ਪੱਤਰਕਾਰ ਪੁਨੀਆਂ ਦੀ ਗ੍ਰਿਫ਼ਤਾਰੀ ਖ਼ਿਲਾਫ਼ ਮੋਦੀ ਸਰਕਾਰ ਦਾ ਪੁਤਲਾ ਫੂਕਿਆ


ਪੱਤਰ ਪ੍ਰੇਰਕ

ਪੱਟੀ, 1 ਫਰਵਰੀ

ਦਿੱਲੀ ਪੁਲੀਸ ਵੱਲੋਂ ਪੱਤਰਕਾਰ ਮਨਦੀਪ ਪੁਨੀਆ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੇ ਰੋਸ ਵਜੋਂ ਸਥਾਨਕ ਜਨਤਕ ਜਥੇਬੰਦੀਆਂ ਅਤੇ ਪੱਟੀ ਦੇ ਪੱਤਰਕਾਰਾਂ ਵੱਲੋਂ ਮੋਦੀ ਸਰਕਾਰ ਤੇ ਦਿੱਲੀ ਪੁਲੀਸ ਦਾ ਪੁਤਲਾ ਫੂਕਿਆ ਗਿਆ। ਜਨਤਕ ਜਥੇਬੰਦੀ ਦੇ ਆਗੂ ਧਰਮ ਸਿੰਘ ਪੱਟੀ, ਮਾਸਟਰ ਹਰਭਜਨ ਸਿੰਘ, ਗੁਰਦੇਵ ਸਿੰਘ ਮਨਿਹਾਲਾ, ਪੱਤਰਕਾਰ ਅਵਤਾਰ ਸਿੰਘ ਖਹਿਰਾ, ਬਲਦੇਵ ਸਿੰਘ ਸੰਧੂ ਆਦਿ ਨੇ ਕਿਹਾ ਕਿ ਮੋਦੀ ਸਰਕਾਰ ਸੱਚ ਤੇ ਲੋਕਤੰਤਰ ਨੂੰ ਬਚਾਉਣ ਲਈ ਆਵਾਜ਼ ਚੁੱਕਣ ਵਾਲੇ ਮੀਡੀਆ ਨੂੰ ਦਬਾਉਣ ਲਈ ਪਰਚੇ ਦਰਜ ਕਰਕੇ ਦੇਸ਼ ਦੇ ਲੋਕਾਂ ਦੇ ਬੋਲਣ ਤੇ ਵਿਚਾਰਾਂ ਦੀ ਅਜ਼ਾਦੀ ਵਰਗੇ ਸਵਿੰਧਾਨਕ ਹੱਕਾਂ ਨੂੰ ਕੁਚਲ ਰਹੀ ਹੈ। ਸਮੂਹ ਆਗੂਆਂ ਨੇ ਕਿਹਾ ਕਿ ਸ਼ਾਹੀਨ ਬਾਗ ਤੋਂ ਲੈ ਕਿ ਕਿਸਾਨ ਅੰਦੋਲਨ ਦੌਰਾਨ ਲੋਕਾਂ ਦੀ ਆਵਾਜ਼ ਬਣਨ ਵਾਲੇ ਬੁੱਧੀਜੀਵੀਆਂ, ਸਾਹਿਤਕਾਰਾਂ, ਪੱਤਰਕਾਰਾਂ ਸਮੇਤ ਜਨਤਕ ਜਥੇਬੰਦੀਆਂ ਦੇ ਆਗੂਆਂ ਉਪਰ ਅਨੇਕਾਂ ਪਰਚੇ ਦਰਜ ਕੀਤੇ ਗਏ, ਜੋ ਕਿ ਨਿੰਦਣਯੋਗ ਹਨ। ਆਗੂਆਂ ਨੇ ਮਨਦੀਪ ਪੁਨੀਆ ਨੂੰ ਰਿਹਾਅ ਕਰਨ ਸਮੇਤ ਜਨਤਕ ਜਥੇਬੰਦੀਆਂ ਦੇ ਆਗੂਆ ਦੇ ਦਰਜ ਕੀਤੇ ਕੇਸ ਵਾਪਸ ਲੈਣ ਅਤੇ ਤਿੰਨੇ ਖੇਤੀ ਕਨੂੰਨ ਰੱਦ ਕਰਨ ਦੀ ਮੰਗ ਕੀਤੀ।



Source link