ਲਹਿਰਾਗਾਗਾ: ਚੱਕਾ ਜਾਮ ਵਿੱਚ ਔਰਤਾਂ ਵੱਡੀ ਗਿਣਤੀ ’ਚ ਪੁੱਜੀਆਂ


ਰਮੇਸ਼ ਭਾਰਦਵਾਜ
ਲਹਿਰਾਗਾਗਾ, 6 ਫਰਵਰੀ
ਇਥੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਸ਼ੌਰ ਦੀ ਅਗਵਾਈ ਹੇਠ ਲਹਿਲ ਖੁਰਦ ਪਿੰਡ ਦੇ ਨਾਲ ਲਗਦੇ ਰਿਲਾਇੰਸ ਦੇ ਪੈਟਰੋਲ ਪੰਪ ‘ਤੇ ਧਰਨਾ 129ਵੇਂ ਦਿਨ ਅਤੇ ਤਿੰਨ ਘੰਟੇ ਸੜਕੀ ਜਾਮ ਰਿਹਾ। ਜਥੇਬੰਦੀ ਵੱਲੋਂ ਲਾਏ ਚੱਕਾ ਜਾਮ ਵਿੱਚ ਸੰਯੁਕਤ ਮੋਰਚੇ ਦੇ ਸੱਦੇ ‘ਤੇ ਕਿਸਾਨ, ਮਜ਼ਦੂਰ, ਵਿਦਿਆਰਥੀ ਤੇ ਔਰਤਾਂ ਜਾਮ ਵਿਚ ਪਹੁਚੀਆਂ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੂਟਾਲ ਕਲਾਂ ਨੇ ਦੱਸਿਆ ਕਿ ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰਹੇਗਾ। ਪੀਪਲਜ਼ ਆਰਟ ਪਟਿਆਲਾ ਵੱਲੋਂ ਸੱਤਪਾਲ ਬੰਗਾ ਦੀ ਨਿਰਦੇਸ਼ਨਾਂ ਹੇਠ ‘ਛਿਪਣ ਤੋਂ ਪਹਿਲਾਂ’ ਨਾਟਕ ਖੇਡਿਆ ਗਿਆ। ਇਸ ਮੌਕੇ ਬਹਾਦਰ ਭੂਟਾਲ ਖੁਰਦ, ਬਲਦੇਵ ਉਭਿਆ, ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਜੱਗੀ ਸਲੇਮਗੜ, ਗੋਪੀ ਗਿਰ ਕੱਲਰ ਭੈਣੀ, ਜਸਨਦੀਪ ਕੌਰ ਪਸ਼ੋਰ ਤੇ ਕਰਮਜੀਤ ਕੌਰ ਭੁਟਾਲ ਕਲਾਂ ਹਾਜ਼ਰ ਸਨ।Source link