ਸੋਨੀਪਤ ਦੀ ਅਦਾਲਤ ਨੇ ਨੌਦੀਪ ਕੌਰ ਨੂੰ ਜ਼ਮਾਨਤ ਦਿੱਤੀ


ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 12 ਫਰਵਰੀ

ਮਜ਼ਦੂਰ ਆਗੂ ਨੌਦੀਪ ਕੌਰ ਨੂੰ ਸੋਨੀਪਤ ਦੀ ਜ਼ਿਲ੍ਹਾ ਅਦਾਲਤ ਨੇ ਇਕ ਮਾਮਲੇ ‘ਚ ਜ਼ਮਾਨਤ ਦੇ ਦਿੱਤੀ ਹੈ ਪਰ ਹੋਰ ਮਾਮਲਿਆਂ ਕਾਰਨ ਉਹ ਫਿਲਹਾਲ ਜੇਲ੍ਹ ਵਿੱਚ ਰਹੇਗੀ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਨੌਦੀਪ ਕੌਰ ਵਿਰੁੱਧ ਤਿੰਨ ਮਾਮਲੇ ਦਰਜ ਹੋਏ ਹਨ, ਜਿਨ੍ਹਾਂ ‘ਚੋਂ ਦਸੰਬਰ 2020 ਦੇ ਮਾਮਲੇ ਵਿੱਚ ਉਸ ਨੂੰ ਜ਼ਮਾਨਤ ਮਿਲੀ ਹੈ। ਸਾਲ 2021 ‘ਚ ਦਰਜ ਮਾਮਲੇ ਵਿੱਚ ਜ਼ਮਾਨਤ ਲਈ ਜ਼ਿਲ੍ਹਾ ਅਦਾਲਤ ‘ਚ ਅਰਜ਼ੀ ਦਾਖਲ ਕੀਤੀ ਗਈ ਹੈ। ਇਸ ‘ਤੇ ਛੇਤੀ ਹੀ ਸੁਣਵਾਈ ਹੋਵੇਗੀ। ਸ੍ਰੀ ਸਿਰਸਾ ਨੇ ਆਸ ਪ੍ਰਗਟਾਈ ਕਿ ਨੌਦੀਪ ਕੌਰ ਅਗਲੇ ਹਫ਼ਤੇ ਤੱਕ ਜੇਲ੍ਹ ‘ਚੋਂ ਰਿਹਾਅ ਹੋ ਜਾਵੇਗੀ।Source link