ਲਹਿਰਾਗਾਗਾ: ਕਿਸਾਨਾਂ ਵੱਲੋਂ ਸਰ ਛੋਟੂ ਰਾਮ ਨੂੰ ਸ਼ਰਧਾਂਜਲੀਆਂ, ਸੁਨਾਮ ਰੇਲ ਪਟੜੀ ’ਤੇ ਧਰਨਾ 18 ਨੂੰ


ਰਮੇਸ਼ ਭਾਰਦਵਾਜ

ਲਹਿਰਾਗਾਗਾ, 16 ਫਰਵਰੀ

ਇਥੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਸ਼ੌਰ ਦੀ ਅਗਵਾਈ ਹੇਠ ਲਹਿਲ ਖੁਰਦ ਪਿੰਡ ਦੇ ਨਾਲ ਲਗਦੇ ਰਿਲਾਇੰਸ ਦੇ ਪੈਟਰੋਲ ਪੰਪ ‘ਤੇ ਧਰਨਾ 139ਵੇਂ ਦਿਨ ਵੀ ਜਾਰੀ ਰਿਹਾ। ਇਸ ਧਰਨੇ ‘ਚ ਔਰਤਾਂ ਨੇ ਵੱਡੀ ਗਿਣਤੀ ‘ਚ ਸ਼ਿਰਕਤ ਕੀਤੀ। ਇਸ ਮੌਕੇ ਸੂਬਾ ਮੀਤ ਪ੍ਰਧਾਨ ਬਹਾਲ ਸਿੰਘ ਢੀਂਡਸਾ, ਰਾਮ ਸਿੰਘ ਢੀਂਡਸਾ ਕਾਰਜਕਾਰੀ ਪ੍ਰਧਾਨ, ਸੂਬਾ ਸਿੰਘ ਸੰਗਤਪੁਰਾ ਬਲਾਕ ਮੀਤ ਪ੍ਰਧਾਨ, ਹਰਜਿੰਦਰ ਸਿੰਘ ਨੰਗਲਾ, ਜਸ਼ਨਪ੍ਰੀਤ ਕੌਰ ਪਿਸ਼ੌਰ, ਅਮਰਜੀਤ ਕੌਰ, ਜਗਸੀਰ ਸਿੰਘ ਖੰਡੇਬਾਦ, ਲੀਲਾ ਸਿੰਘ ਚੋਟੀਆਂ, ਮੱਖਣ ਸਿੰਘ ਪਾਪੜਾ,ਰਾਮਚੰਦ ਸਿੰਘ ਚੋਟੀਆਂ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆ, ਬਿੰਦਰ ਸਿੰਘ ਖੋਖਰ, ਰਿੰਕੂ ਮੂਣਕ, ਜਗਦੀਪ ਸਿੰਘ ਲਹਿਲ ਖੁਰਦ ਨੇ ਕਿਹਾ ਕਿ ਅੱਜ ਸੂਬਾ ਜਥੇਬੰਦਕ ਸਕੱਤਰ ਸ਼ਹੀਦ ਸਾਧੂ ਸਿੰਘ ਤਖਤੂਪੁਰਾ ਅਤੇ ਸਰ ਛੋਟੂ ਰਾਮ ਦੇ ਜਨਮ ਦਿਵਸ ‘ਤੇ ਸ਼ਰਧਾਂਜਲੀ ਭੇਟ ਕੀਤੀ। 18 ਫਰਵਰੀ ਨੂੰ ਦੁਪਹਿਰ 12 ਤੋਂ ਬਾਅਦ ਦੁਪਹਿਰ 3 ਵਜੇ ਤੱਕ ਸੁਨਾਮ ਰੇਲਵੇ ਲਾਈਨ ‘ਤੇ ਧਰਨਾ ਦਿੱਤਾ ਜਾਵੇਗਾ। 21 ਫਰਵਰੀ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਖੇਤ ਮਜ਼ਦੂਰ ਯੂਨੀਅਨ ਵੱਲੋਂ ਕੀਤੀ ਜਾ ਰਹੀ ਬਰਨਾਲਾ ਚ ਕਿਸਾਨ ਮਜ਼ਦੂਰ ਏਕਤਾ ਦੀ ਮਹਾਂ ਰੈਲੀ ਵਿੱਚ ਬਲਾਕ ਲਹਿਰਾਗਾਗਾ ਵੱਲੋਂ 20ਹਜ਼ਾਰ ਤੋਂ ਵੱਧ ਲੋਕ ਸ਼ਮੂਲੀਅਤ ਕਰਨਗੇ।Source link