ਆਤਿਸ਼ ਗੁਪਤਾ
ਚੰਡੀਗੜ੍ਹ, 18 ਫਰਵਰੀ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਪੰਜਾਬ ਕਿਸਾਨ ਯੂਨੀਅਨ ਦੇ ਆਗੂਆਂ ਨੇ ਚੰਡੀਗੜ੍ਹ-ਬਲਟਾਨਾ ਰੇਲ ਪਟਰੀ ‘ਤੇ ਧਰਨਾ ਲਾ ਕੇ ਆਵਾਜਾਈ ਬੰਦ ਕਰ ਦਿੱਤੀ।
ਸਿਰਸਾ(ਪ੍ਰਭੂ ਦਿਆਲ): ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਰੇਲ ਰੋਕੋ ਮੁਹਿੰਮ ਨੂੰ ਸਿਰਸਾ ਵਿੱਚ ਕਿਸਾਨਾਂ ਦਾ ਭਰਵਾਂ ਹੁੰਗਾਰਾ ਮਿਲਿਆ। ਜ਼ਿਲ੍ਹੇ ਵਿੱਚ ਵੱਖ-ਵੱਖ ਪੰਜ ਥਾਵਾਂ ‘ਤੇ ਕਿਸਾਨਾਂ ਨੇ ਰੇਲ ਦੀ ਲੀਹ ‘ਤੇ ਧਰਨਾ ਦੇ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੀ ਮੰਗ ਕੀਤੀ। ਕਰੀਬ 750 ਪੁਲੀਸ ਮੁਲਾਜ਼ਮ ਜਿਥੇ ਤਾਇਨਾਤ ਕੀਤੇ ਗਏ ਉਥੇ ਹੀ 22 ਡਿਊਟੀ ਮੈਜਿਸਟਰੇਟ ਨਿਯੁਕਤ ਕੀਤੇ ਗਏ ਸਨ ਅਤੇ ਚਾਰ ਡਿਊਟੀ ਮੈਜਿਸਟਰੇਟਾਂ ਨੂੰ ਰਿਜ਼ਰਵ ਰੱਖਿਆ ਗਿਆ ਸੀ।
ਰੇਲ ਰੋਕੋ ਮੁਹਿੰਮ ਦੌਰਾਨ ਕਿਸੇ ਵੀ ਤਰਾਂ ਦੀ ਅਸੁਖਾਵੀਂ ਘਟਨਾ ਨਹੀਂ ਹੋਈ। ਵਾਪਰੀ। ਕਿਸਾਨਾਂ ਨੇ ਸ਼ਾਂਤੀਪੂਰਨ ਤਰੀਕੇ ਨਾਲ ਜਿਥੇ ਰੇਲਾਂ ਨੂੰ ਰੋਕਣ ਦਾ ਕੰਮ ਕੀਤਾ ਉਥੇ ਹੀ ਕਿਸਾਨਾਂ ਵੱਲੋਂ ਕਿਸੇ ਸਵਾਰੀ ਨੂੰ ਕੋਈ ਤਕਲੀਫ ਨਾ ਹੋਵੇ, ਇਸ ਲਈ ਸਵਾਰੀ ਨੂੰ ਉਸ ਦੇ ਟਿਕਾਣੇ ਤੱਕ ਪਹੁੰਚਾਏ ਜਾਣ ਦੀ ਵੀ ਵਿਵਸਥਾ ਕੀਤੀ ਗਈ ਸੀ।