ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਪਹਿਲੀ ਮਾਰਚ ਤੋਂ, 8 ਮਾਰਚ ਨੂੰ ਪੇਸ਼ ਕੀਤਾ ਜਾਵੇਗਾ ਬਜਟ

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਪਹਿਲੀ ਮਾਰਚ ਤੋਂ, 8 ਮਾਰਚ ਨੂੰ ਪੇਸ਼ ਕੀਤਾ ਜਾਵੇਗਾ ਬਜਟ


ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 19 ਫਰਵਰੀ

ਪੰਜਾਬ ਸਰਕਾਰ ਵੱਲੋਂ ਸਾਲ 2021-22 ਦਾ ਬਜਟ 8 ਮਾਰਚ ਨੂੰ ਪੇਸ਼ ਕੀਤਾ ਜਾਵੇਗਾ। ਇਹ ਫ਼ੈਸਲਾ ਅੱਜ ਇਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਰਾਜ ਕੈਬਨਿਟ ਦੀ ਬੈਠਕ ਵਿੱਚ ਕੀਤਾ ਗਿਆ। ਇਸ ਦੌਰਾਨ ਵਿਧਾਨ ਸਭਾ ਦਾ ਬਜਟ ਸੈਸ਼ਨ ਪਹਿਲੀ ਤੋਂ ਦਸ ਮਾਰਚ ਤੱਕ ਸੱਦਣ ਦਾ ਫ਼ੈਸਲਾ ਕੀਤਾ ਗਿਆ। ਇਸ ਦੇ ਨਾਲ ਹੀ 1875 ਨਵੀਆਂ ਆਸਾਮੀਆਂ ਕੱਢੀਆਂ ਜਾਣਗੀਆਂ। ਸਰਕਾਰ ਨੇ ਫ਼ੈਸਲਾ ਕੀਤਾਹੈ ਕਿ 31 ਜਨਵਰੀ 2017 ਵਿੱਚ ਮੌੜ ਬੰਬ ਧਮਾਕੇ ਵਿੱਚ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਵਿੱਚ ਇਕ ਇਕ ਵਿਅਕਤੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਸਰਕਾਰ ਨੇ ਰਾਜ ਦੇ ਸਾਰੇ ਪਿੰਡਾਂ ਵਿੱਚ ਮਿਸ਼ਨ ਲਾਲ ਲਕੀਰ ਲਾਗੂ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ।



Source link