ਤੋਮਰ ਨੇ ਕਿਹਾ: ਕੇਂਦਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ ਬਸ਼ਰਤੇ…….


ਨਵੀਂ ਦਿੱਲੀ, 24 ਫਰਵਰੀ

ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਸਰਕਾਰ ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਗੱਲਬਾਤ ਮੁੜ ਸ਼ੁਰੂ ਕਰਨ ਲਈ ਤਿਆਰ ਹੈ ਬਸ਼ਰਤੇ ਕਿਸਾਨ ਸਰਕਾਰ ਦੀ ਪੇਸ਼ਕਸ਼ ‘ਤੇ ਹੁੰਗਾਰਾ ਭਰਨ। ਸਰਕਾਰ ਨੇ ਕਿਸਾਨਾਂ ਨੂੰ ਖੇਤੀ ਕਾਨੂੰਨ ਡੇਢ ਸਾਲ ਤੱਕ ਲਾਗੂ ਕਰਨ ਤੋਂ ਰੋਕਣ ਦੀ ਪੇਸ਼ਕਸ਼ ਕੀਤੀ ਹੋਈ ਹੈ। ਮੰਤਰੀ ਨੇ ਕਿਹਾ ਕਿ ਇਸ ਡੇਢ ਸਾਲ ਦੇ ਅਰਸੇ ਦੌਰਾਨ ਦੋਵੇਂ ਧਿਰਾਂ ਸਾਂਝੀ ਕਮੇਟੀ ਰਾਹੀਂ ਇਨ੍ਹਾਂ ਕਾਨੂੰਨਾਂ ‘ਤੇ ਚਰਚਾ ਕਰਕੇ ਆਪਸੀ ਵਿਰੋਧ ਖਤਮ ਕਰਨ। ਇਥੇ ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਰਕਾਰ ਕਿਸਾਨਾਂ ਦੀ ਭਲਾਈ ਤੇ ਉਨ੍ਹਾਂ ਦੀ ਆਮਦਨ ਦੁਗੱਣੀ ਕਰਨ ਲਈ ਦ੍ਰਿੜ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਾਕਰ ਕਿਸਾਨਾਂ ਨਾਲ ਪੂਰੀ ਹਮਦਰਦੀ ਨਾਲ ਚਰਚਾ ਕਰਦੀ ਰਹੀ ਹੈ ਤੇ ਉਹ ਇਸ ਲਈ ਅੱਜ ਵੀ ਤਿਆਰ ਹੈ।Source link