ਸਿਰਸਾ: ਕਿਸਾਨਾਂ ਦੇ ਵਿਰੋਧ ਕਾਰਨ ਹਰਿਆਣਾ ਦੇ ਸਿੱਖਿਆ ਮੰਤਰੀ ਨੇ ਸਮਾਗਮ ਮੁਲਤਵੀ ਕੀਤਾ, ਚੌਟਾਲਾ ਦੇ ਘਰ ਨੂੰ ਘੇਰਨ ਜਾਂਦੇ ਪ੍ਰਦਰਸ਼ਨਕਾਰੀ ਪੁਲੀਸ ਨੇ ਰੋਕੇ

ਪ੍ਰਭੂ ਦਿਆਲ

ਸਿਰਸਾ, 26 ਫਰਵਰੀ

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੂੰ ਕਾਲੇ ਝੰਡੇ ਦਿਖਾਉਣ ਜਾਂਦੇ ਕਿਸਾਨਾਂ ਨੂੰ ਪੁਲੀਸ ਨੇ ਬਾਬਾ ਭੂਮਣ ਸ਼ਾਹ ਚੌਕ ‘ਤੇ ਰੋਕ ਲਿਆ। ਕਿਸਾਨਾਂ ਨੇ ਕਈ ਘੰਟੇ ਬਾਬਾ ਭੂਮਣ ਸ਼ਾਹ ਚੌਕ ‘ਚ ਧਰਨਾ ਦਿੱਤਾ ਤੇ ਕੇਂਦਰ ਤੇ ਸੂਬਾ ਸਰਕਾਰ ਤੋਂ ਇਲਾਵਾ ਹਰਿਆਣਾ ਦੇ ਉਪ ਮੁੱਖ ਮੰਤਰੀ, ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਤੇ ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰਪਾਲ ਗੁੱਜਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਤੋਂ ਪਹਿਲਾਂ ਕਿਸਾਨ ਸਿੱਖਿਆ ਮੰਤਰੀ ਕੰਵਰ ਪਾਲ ਗੁੱਜਰ ਨੂੰ ਕਾਲੇ ਝੰਡੇ ਦਿਖਾਉਣ ਲਈ ਜਨਤਾ ਭਵਨ ਪੁੱਜੇ ਸਨ ਪਰ ਸਿੱਖਿਆ ਮੰਤਰੀ ਦਾ ਪ੍ਰੋਗਰਾਮ ਪਹਿਲਾਂ ਹੀ ਮੁਲਤਵੀ ਹੋ ਚੁੱਕਿਆ ਸੀ। ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰ ਪਾਲ ਗੁੱਜਰ ਦਾ ਅੱਜ ਸਿਰਸਾ ਦੇ ਜਨਤਾ ਭਵਨ ‘ਚ ਪ੍ਰੋਗਰਾਮ ਹੋਣਾ ਸੀ। ਇਸ ਦਾ ਪਤਾ ਜਿਵੇਂ ਹੀ ਕਿਸਾਨਾਂ ਨੂੰ ਲੱਗਿਆ ਤਾਂ ਕਿਸਾਨਾਂ ਨੇ ਮੰਤਰੀ ਦੇ ਪ੍ਰੋਗਰਾਮ ਦਾ ਵਿਰੋਧ ਕਰਨ ਦਾ ਫੈਸਲਾ ਲਿਆ ਸੀ।

ਅੱਜ ਕਿਸਾਨ ਕਾਲੇ ਝੰਡੇ ਲੈ ਕੇ ਜਨਤਾ ਭਵਨ ਪੁੱਜ ਗਏ ਪਰ ਸਿੱਖਿਆ ਮੰਤਰੀ ਦੇ ਪ੍ਰੋਗਰਾਮ ਦੇ ਮੁਲਤਵੀ ਹੋਣ ਕਾਰਨ ਉਹ ਉਥੋਂ ਨਾਅਰੇਬਾਜ਼ੀ ਕਰਦੇ ਮੁੜ ਆਏ। ਕਿਸਾਨਾਂ ਨੂੰ ਜਿਵੇਂ ਹੀ ਪਤਾ ਲੱਗਿਆ ਕਿ ਹਰਿਆਣਾ ਦੇ ਉਪ ਮੁੱਖ ਮੰਤਰੀ ਚੌਟਾਲਾ ਆਪਣੇ ਨਿਵਾਸ ‘ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਗੇ ਤਾਂ ਕਿਸਾਨ ਕਾਲੇ ਝੰਡੇ ਲੈ ਕੇ ਉਨ੍ਹਾਂ ਦੀ ਕੋਠੀ ਵੱਲ ਤੁਰ ਪਏ ਪਰ ਪੁਲੀਸ ਨੇ ਕਿਸਾਨਾਂ ਨੂੰ ਕੋਠੀ ਤੋਂ ਪਹਿਲਾਂ ਹੀ ਬਾਬਾ ਭੂਸ਼ਣ ਸ਼ਾਹ ਚੌਕ ‘ਤੇ ਰੋਕ ਲਿਆ।

Source link