ਚੋਣ ਮਨੋਰਥ ਪੱਤਰਾਂ ਨੂੰ ਕਾਨੂੰਨੀ ਦਸਤਾਵੇਜ਼ਾਂ ਦੀ ਮਾਨਤਾ ਦਿੱਤੀ ਜਾਵੇ: ਮਾਨ

ਚੋਣ ਮਨੋਰਥ ਪੱਤਰਾਂ ਨੂੰ ਕਾਨੂੰਨੀ ਦਸਤਾਵੇਜ਼ਾਂ ਦੀ ਮਾਨਤਾ ਦਿੱਤੀ ਜਾਵੇ: ਮਾਨ
ਚੋਣ ਮਨੋਰਥ ਪੱਤਰਾਂ ਨੂੰ ਕਾਨੂੰਨੀ ਦਸਤਾਵੇਜ਼ਾਂ ਦੀ ਮਾਨਤਾ ਦਿੱਤੀ ਜਾਵੇ: ਮਾਨ


ਦਵਿੰਦਰ ਮੋਹਨ ਬੇਦੀ

ਗਿੱਦੜਬਾਹਾ, 6 ਮਾਰਚ

ਆਮ ਆਦਮੀ ਪਾਰਟੀ (ਆਪ) ਆਗੂਆਂ ਵੱਲੋਂ 21 ਮਾਰਚ ਨੂੰ ਬਾਘਾਪੁਰਾਣਾ ਵਿੱਚ ਹੋ ਰਹੇ ਕਿਸਾਨ ਮਹਾਸੰਮੇਲਨ ਲਈ ਅੱਜ ਪਿੰਡ ਕੋਟਭਾਈ ਅਤੇ ਮੱਲਣ ਤੇ ਪਾਰਟੀ ਵਰਕਰਾਂ ਨੂੰ ਲਾਮਬੰਦ ਕੀਤਾ ਗਿਆ। ਇਸ ਦੌਰਾਨ ਪਾਰਟੀ ਦੇ ਸੂਬਾ ਪ੍ਰਧਾਨ ਪ੍ਰਧਾਨ ਭਗਵੰਤ ਮਾਨ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।

ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਚੋਣ ਮਨੋਰਥ ਪੱਤਰ ਕਾਨੂੰਨੀ ਦਸਤਾਵੇਜ਼ ਬਣਨੇ ਚਾਹੀਦੇ ਹਨ ਅਤੇ ਇਨ੍ਹਾਂ ਵਿੱਚ ਦਰਜ ਵਾਅਦੇ ਪੂਰੇ ਨਾ ਕਰਨ ਵਾਲੀ ਪਾਰਟੀ ਦੀ ਮਾਨਤਾ ਰੱਦ ਕਰਨੀ ਚਾਹੀਦੀ ਹੈ। ਮਾਨ ਨੇ ਕਿਹਾ ਕਿ ਉਨ੍ਹਾਂ ਇਹ ਇਹ ਮੁੱਦਾ ਲੋਕ ਸਭਾ ਵਿੱਚ ਵੀ ਚੁੱਕਿਆ ਸੀ। ਇਸ ਮੌਕੇ ਉਨ੍ਹਾਂ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੀ ਮੋਦੀ ਸਰਕਾਰ ‘ਤੇ ਨਿਸ਼ਾਨੇ ਸਾਧੇ ਅਤੇ ਪੰਜਾਬ ਦੀ ਕੈਪਟਨ ਸਰਕਾਰ ਨੂੰ ਵੀ ਨਿਸ਼ਾਨੇ ‘ਤੇ ਲਿਆ। ਉਨ੍ਹਾਂ ਕਿਹਾ ਕਿ ਕਿਸਾਨ ਮਹਾਸੰਮੇਲਨ ਨੂੰ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੰਬੋਧਨ ਕਰਨਗੇ। ਉਨ੍ਹਾਂ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬਾਘਾਪੁਰਾਣਾ ‘ਚ ਹੋਣ ਵਾਲੇ ਇਕੱਠ ਵਿੱਚ ਪੁੱਜ ਕੇ ਪਾਰਟੀ ਆਗੂਆਂ ਦੇ ਵਿਚਾਰ ਸੁਣਨ ਅਤੇ ਕਿਸਾਨੀ ਸਘੰਰਸ਼ ਨਾਲ ਵਧ ਤੋਂ ਵਧ ਜੁੜਨ।

ਇਸ ਮੌਕੇ ਉਨ੍ਹਾਂ ਨਾਲ ਫਰੀਦਕੋਟ ਦੇ ਸਾਬਕਾ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ, ਗੁਰਦਿੱਤ ਸਿੰਘ ਸੇਖੋਂ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਜਗਦੇਵ ਸਿੰਘ ਬਾਮ, ਜ਼ਿਲ੍ਹਾ ਮੀਡੀਆ ਇੰਚਾਰਜ ਜਗਮੋਹਣ ਸਿੰਘ ਬਰਾੜ ਸੁਖਨਾ, ਸੁਖਜਿੰਦਰ ਕਾਉਣੀ ਸਮੇਤ ਸੈਂਕੜੇ ਪਾਰਟੀ ਵਰਕਰ ਮੌਜੂਦ ਸਨ।



Source link