ਆਨੰਦਪੁਰ ਸਾਹਿਬ ’ਚ ਵਾਟਰ ਟਰੀਟਮੈਂਟ ਪਲਾਂਟ ’ਚੋਂ ਕਲੋਰੀਨ ਗੈਸ ਲੀਕ, ਵੱਡਾ ਹਾਦਸਾ ਟਲਿਆ


ਬੀ ਐਸ ਚਾਨਾ

ਸ੍ਰੀ ਆਨੰਦਪੁਰ ਸਾਹਿਬ, 8 ਮਾਰਚ

ਇਥੇ ਵਾਟਰ ਟਰੀਟਮੈਂਟ ਪਲਾਂਟ ਵਿੱਚ ਕਲੋਰੀਨ ਗੈਸ ਦੀ ਅਚਾਨਕ ਲੀਕੇਜ ਹੋ ਗਈ। ਇਸ ਗੈਸ ਨਾਲ ਪਾਣੀ ਨੂੰ ਸਾਫ ਕਰਕੇ ਸ਼ਹਿਰ ਵਾਸੀਆਂ ਨੂੰ ਪੀਣ ਲਈ ਸਪਲਾਈ ਕੀਤਾ ਜਾਂਦਾ ਹੈ। ਜਦੋਂ ਇਹ ਗੈਸ ਲੀਕ ਹੋਈ ਉਸ ਸਮੇਂ ਪਲਾਂਟ ‘ਤੇ ਕੰਮ ਕਰਦੇ ਆਊਟਸੋਰਸ ਮੁਲਾਜ਼ਮਾਂ ਇਸ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ‘ਚ ਖ਼ੁਦ ਵੀ ਇਸ ਗੈਸ ਦੀ ਚਪੇਟ ਵਿੱਚ ਆ ਗੲੇ। ਇਨ੍ਹਾਂ ਮੁਲਾਜ਼ਮਾਂ ਦੀ ਗਿਣਤੀ ਲਗਪਗ 10 ਤੋਂ 12 ਦੱਸੀ ਜਾ ਰਹੀ ਹੈ। ਇਨ੍ਹਾਂ ਵਿੱਚੋਂ ਗੁਰਮੁਖ ਸਿੰਘ ਕਲੌਤਾਂ, ਬੀਰੂ, ਹਰੀਸ਼, ਮਨਜੀਤ ਸਿੰਘ, ਕੁਮਾਰ, ਹਰਪ੍ਰੀਤ ਸਿੰਘ ਤੇ ਅਵਤਾਰ ਸਿੰਘ ਦੀ ਹਾਲਤ ਨਾਜ਼ੁਕ ਹੈ। ਕਾਰਜਕਾਰੀ ਇੰਜਨੀਅਰ ਅਨੰਦਪੁਰ ਸਾਹਿਬ ਨੇ ਆਪਣੀ ਟੀਮ ਨਾਲ ਇਨ੍ਹਾਂ ਠੇਕਾ ਮੁਲਾਜ਼ਮਾਂ ਨੂੰ ਕਿਸਾਨ ਹਵੇਲੀ ਰੋਡ ਸਥਿਤ ਪਾਠਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ, ਜਿੱਥੇ ਮੁਲਾਜ਼ਮ ਅਵਤਾਰ ਸਿੰਘ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਬਾਕੀ ਮੁਲਾਜ਼ਮਾਂ ਨੂੰ ਆਕਸੀਜਨ ਸਪੋਰਟ ‘ਤੇ ਰੱਖਿਆ ਗਿਆ ਹੈ। ਡਾਕਟਰ ਦੇ ਮੁਤਾਬਕ ਇਨ੍ਹਾਂ ਮੁਲਾਜ਼ਮਾਂ ਦੀ ਹਾਲਤ ਹੁਣ ਸਥਿਰ ਬਣੀ ਹੋਈ ਹੈ। ਉਧਰ ਕਾਰਜਕਾਰੀ ਇੰਜਨੀਅਰ ਨੇ ਕਿਹਾ ਕਿ ਇਨ੍ਹਾਂ ਮੁਲਾਜ਼ਮਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਘਟਨਾ ਦੀ ਜਾਂਚ ਦਾ ਵੀ ਭਰੋਸਾ ਦਿੱਤਾ।Source link