ਜ਼ਿਲ੍ਹਾ ਪਟਿਆਲਾ ’ਚ ਰਾਤ 11 ਤੋਂ ਤੜਕੇ 5 ਵਜੇ ਤੱਕ ਕਰਫਿਊ


ਖੇਤਰੀ ਪ੍ਰਤੀਨਿਧ

ਪਟਿਆਲਾ, 11 ਮਾਰਚ

ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਨੇ ਪਟਿਆਲਾ ਜ਼ਿਲ੍ਹੇ ਦੀ ਹਦੂਦ ਅੰਦਰ ਕਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਰਾਤ ਦਾ ਕਰਫਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਲੋਕ ਹਿੱਤਾਂ ਦੇ ਮੱਦੇਨਜ਼ਰ ਕੋਵਿਡ-19 ਦੇ ਪ੍ਰਭਾਵ ਨੂੰ ਰੋਕਣ ਲਈ ਲਗਾਇਆ ਗਿਆ ਇਹ ਕਰਫਿਊ 12 ਮਾਰਚ ਤੋਂ ਅਗਲੇ ਹੁਕਮਾਂ ਤੱਕ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਇਹ ਹੁਕਮ ਸੁਰੱਖਿਆ ਅਮਲੇ, ਡਿਊਟੀ ‘ਤੇ ਤਾਇਨਾਤ ਪੁਲਿਸ, ਫ਼ੌਜ ਅਤੇ ਸਰਕਾਰੀ ਅਫ਼ਸਰਾਂ, ਕਰਮਚਾਰੀਆਂ ਅਤੇ ਜਰੂਰੀ ਸੇਵਾਵਾਂ, ਮੈਡੀਕਲ ਐਮਰਜੈਂਸੀ ਅਤੇ ਕੋਈ ਹੋਰ ਐਮਰਜੈਂਸੀ ਜਿਸ ਨਾਲ ਕਿਸੇ ਦੀ ਜਾਨ-ਮਾਲ ਨੂੰ ਖ਼ਤਰਾ ਹੋਵੇ ‘ਤੇ ਲਾਗੂ ਨਹੀਂ ਹੋਵੇਗਾ।Source link