ਅਮਰੀਕੀ ਸੰਸਦ ਮੈਂਬਰਾਂ ਨੇ ਕਿਸਾਨਾਂ ਤੇ ਪੱਤਰਕਾਰਾਂ ਪ੍ਰਤੀ ਰਵੱਈਏ ’ਤੇ ਚਿੰਤਾ ਪ੍ਰਗਟਾਈ, ਵਿਦੇਸ਼ ਮੰਤਰੀ ਨੂੰ ਭਾਰਤ ਸਰਕਾਰ ਨਾਲ ਗੱਲ ਕਰਨ ਦੀ ਬੇਨਤੀ

ਅਮਰੀਕੀ ਸੰਸਦ ਮੈਂਬਰਾਂ ਨੇ ਕਿਸਾਨਾਂ ਤੇ ਪੱਤਰਕਾਰਾਂ ਪ੍ਰਤੀ ਰਵੱਈਏ ’ਤੇ ਚਿੰਤਾ ਪ੍ਰਗਟਾਈ, ਵਿਦੇਸ਼ ਮੰਤਰੀ ਨੂੰ ਭਾਰਤ ਸਰਕਾਰ ਨਾਲ ਗੱਲ ਕਰਨ ਦੀ ਬੇਨਤੀ
ਅਮਰੀਕੀ ਸੰਸਦ ਮੈਂਬਰਾਂ ਨੇ ਕਿਸਾਨਾਂ ਤੇ ਪੱਤਰਕਾਰਾਂ ਪ੍ਰਤੀ ਰਵੱਈਏ ’ਤੇ ਚਿੰਤਾ ਪ੍ਰਗਟਾਈ, ਵਿਦੇਸ਼ ਮੰਤਰੀ ਨੂੰ ਭਾਰਤ ਸਰਕਾਰ ਨਾਲ ਗੱਲ ਕਰਨ ਦੀ ਬੇਨਤੀ


ਵਾਸ਼ਿੰਗਟਨ, 19 ਮਾਰਚ

ਅਮਰੀਕਾ ਵਿੱਚ ਡੈਮੋਕਰੇਟਿਕ ਪਾਰਟੀ ਦੇ ਦੋ ਪ੍ਰਭਾਵਸ਼ਾਲੀ ਸੰਸਦ ਮੈਂਬਰਾਂ ਨੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੂੰ ਬੇਨਤੀ ਕੀਤੀ ਹੈ ਕਿ ਉਹ ਭਾਰਤ ਵਿੱਚ ਖੇਤੀ ਕਾਨੂੰਨਾਂ ਖ਼ਿਲਾਫ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਅਤੇ ਪੱਤਰਕਾਰਾਂ ਨਾਲ ਕੀਤੇ ਜਾ ਰਹੇ ਵਿਵਹਾਰ ਦੇ ਮਸਲੇ ਨੂੰ ਚੁੱਕਣ। ਸੰਸਦ ਮੈਂਬਰਾਂ ਨੇ ਹਾਲਾਂਕਿ ਕਿਹਾ ਕਿ ਨਵੇਂ ਖੇਤੀਬਾੜੀ ਕਾਨੂੰਨਾਂ ਉੱਤੇ ਕਿਵੇਂ ਅੱਗੇ ਵਧਣਾ ਹੈ ਇਸ ਬਾਰੇ ਕੋਈ ਵੀ ਫੈਸਲਾ ਭਾਰਤ ਦੇ ਨਾਗਰਿਕ ਅਤੇ ਉਥੋਂ ਦੀ ਸਰਕਾਰ ਲਵੇਗੀ। ਬਲਿੰਕਨ ਨੂੰ ਭੇਜੇ ਪੱਤਰ ਵਿੱਚ ਸੈਨੇਟ ਦੀ ਵਿਦੇਸ਼ੀ ਮਾਮਲਿਆਂ ਨਾਲ ਸਬੰਧਤ ਕਮੇਟੀ ਦੇ ਚੇਅਰਮੈਨ ਬੌਬ ਮੈਨੇਂਡੇਜ਼ ਅਤੇ ਸੈਨੇਟ ਦੇ ਬਹੁਗਿਣਤੀ ਨੇਤਾ ਚੱਕ ਸ਼ੂਮਰ ਨੇ ਵੀਰਵਾਰ ਨੂੰ ਬਾਇਡਨ ਪ੍ਰਸ਼ਾਸਨ ਨੂੰ ਭਾਰਤ ਵਿੱਚ ਕਿਸਾਨਾਂ ਨਾਲ ਹੋ ਰਹੇ ਵਿਵਹਾਰ ਦੇ ਮਸਲੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨਾਲ ਗੱਲਬਾਤ ਕਰਨ। ਉਨ੍ਹਾਂ ਕਿਹਾ ਕਿ ਇਹ ਕਿਸਾਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਹਨ। ਦੋਵਾਂ ਨੇ ਬਲਿੰਕਨ ਨੂੰ ਸਾਂਝੇ ਪੱਤਰ ਵਿਚ ਕਿਹਾ, “ਭਾਰਤ ਅਮਰੀਕਾ ਦਾ ਲੰਮੇ ਸਮੇਂ ਤੋਂ ਰਣਨੀਤਿਕ ਭਾਈਵਾਲ ਹੈ। ਇਨ੍ਹਾਂ ਮਜ਼ਬੂਤ ​​ਸਬੰਧਾਂ ਕਾਰਨ ਅਸੀਂ ਭਾਰਤ ਸਰਕਾਰ ਵੱਲੋਂ ਕਿਸਾਨੀ ਮੁਜ਼ਾਹਰਿਆਂ ਪ੍ਰਤੀ ਅਪਣਾਏ ਜਾ ਰਹੇ ਰਵੱਈਏ ਤੋਂ ਚਿੰਤਤ ਹਾਂ। ਅਮਰੀਕੀ ਰਾਸ਼ਟਰਪਤੀ ਆਪਣੇ ਭਾਰਤੀ ਨੇਤਾਵਾਂ ਨਾਲ ਗੱਲਬਾਤ ਦੌਰਾਨ ਬੋਲਣ ਦੀ ਆਜ਼ਾਦੀ ਤੇ ਸ਼ਾਂਤਮਈ ਪ੍ਰਦਰਸ਼ਨ ਦੇ ਅਧਿਕਾਰ ਦੀ ਮਹੱਤਤਾ ਦਾ ਮਸਲਾ ਚੁੱਕਣ ਤੇ ਇਹ ਯਕੀਨੀ ਬਣਾਉਣ ਕਿ ਦੇਸ਼ ਦਾ ਵਿਦੇਸ਼ ਮੰਤਰਾਲਾ ਵੀ ਇਹ ਮਸਲਾ ਚੁੱਕੇ। ਦੋਵਾਂ ਨੇ ਕਿਹਾ ਕਿ ਭਾਰਤ ਦੀ ਸਰਕਾਰ ਨੇ ਪ੍ਰਦਰਸ਼ਨ ਵਾਲੇ ਸਥਾਨਾਂ ‘ਤੇ ਇੰਟਰਨੈੱਟ, ਪਾਣੀ ਤੇ ਬਿਜਲੀ ਬੰਦ ਕਰਨ ਦੇ ਹੁਕਮ ਦਿੱਤੇ ਤੇ ਪ੍ਰਦਰਸ਼ਨ ਬਾਰੇ ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਦੇ ਕੰਮ ਵਿੱਚ ਅੜਿੱਕੇ ਪਾਏ।”



Source link