ਸੁਨਾਮ: ਨੌਜਵਾਨ ਕਾਨਫਰੰਸ ’ਚ ਲੋਕ ਹਿੱਤਾਂ ਲਈ ਡਟਣ ਦਾ ਅਹਿਦ


ਬੀਰ ਇੰਦਰ ਸਿੰਘ ਬਨਭੌਰੀ

ਸੁਨਾਮ ਊਧਮ ਸਿੰਘ ਵਾਲਾ, 21 ਮਾਰਚ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਅਗਵਾਈ ਵਿਚ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨੌਜਵਾਨ ਕਾਨਫ਼ਰੰਸ ਵਿਚ ਪਹੁੰਚੇ ਹਜ਼ਾਰਾਂ ਨੌਜਵਾਨਾਂ ਨੇ ਲੋਕ ਹਿਤਾਂ ਦੇ ਹੱਕ ਵਿਚ ਡਟਣ ਦਾ ਅਹਿਦ ਲਿਆ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਅਤੇ ਉਸ ਦੇ ਸਾਥੀਆਂ ਸਮੇਤ ਹੋਰ ਅਨੇਕਾਂ ਨੇ ਜਾਨਾਂ ਵਾਰ ਕੇ ਦੇਸ਼ ਨੂੰ ਆਜ਼ਾਦ ਕਰਵਾਇਆ ਅਤੇ ਮਨੁੱਖ ਹੱਥੋਂ ਮਨੁੱਖ ਦੀ ਹੋ ਰਹੀ ਲੁੱਟ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਪਰ ਅੱਜ ਕੇਂਦਰ ਵਿਚਲੀ ਮੋਦੀ ਸਰਕਾਰ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਨਜ਼ਰਅੰਦਾਜ਼ ਕਰਕੇ ਕਾਰਪੋਰੇਟਾਂ ਦੇ ਹੱਕ ਵਿਚ ਭੁਗਤ ਰਹੀ ਹੈ।



Source link