ਨਵੀਂ ਦਿੱਲੀ, 23 ਮਾਰਚ
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਲੋਕ ਸਭਾ ਵਿੱਚ ਵਿੱਤ ਬਿੱਲ ‘ਤੇ ਬਹਿਸ ਦਾ ਜੁਆਬ ਦਿੰਦਿਆਂ ਕਿਹਾ ਕਿ ਉਹ ਜੀਐੱਸਟੀ ਕੌਂਸਲ ਦੀ ਅਗਲੀ ਬੈਠਕ ਵਿੱਚ ਪੈਟਰੋਲ ਤੇ ਡੀਜ਼ਲ ਨੂੰ ਜੀਐੱਸਟੀ ਦੇ ਘੇਰੇ ਵਿੱਚ ਲਿਆਉਣ ਬਾਰੇ ਚਰਚਾ ਕਰਨ ਲਈ ਤਿਆਰ ਹਨ। ਉਨ੍ਹਾਂ ਨੇ ਕਿਹਾ ਕਿ ਪੈਟਰੋਲ ਤੇ ਡੀਜ਼ਲ ‘ਤੇ ਕੇਂਦਰ ਦੇ ਕਰ ਵੱਧ ਹਨ ਤਾਂ ਰਾਜਾਂ ਨੇ ਵੀ ਕੋਈ ਕਸਰ ਨਹੀਂ ਛੱਡੀ ਹੋਈ।