ਸ਼ਗਨ ਕਟਾਰੀਆ
ਬਠਿੰਡਾ, 26 ਮਾਰਚ
ਜ਼ਿਲ੍ਹਾ ਬਠਿੰਡਾ ਦੇ ਪਿੰਡ ਬੱਲੋ ਦੇ ਕਿਸਾਨ ਦਾ ਦਿੱਲੀ ਦੇ ਟਿਕਰੀ ਬਾਰਡਰ ‘ਤੇ ਕਤਲ ਕਰ ਦਿੱਤਾ ਗਿਆ ਹੈ। ਪਿੰਡ ਵਾਸੀਆਂ ਅਨੁਸਾਰ ਹਾਕਮ ਸਿੰਘ (60) ਪੁੱਤਰ ਛੋਟਾ ਸਿੰਘ ਅੱਜ ਹੀ ਟਿਕਰੀ ਹੱਦ ‘ਤੇ ‘ਚ ਪਹੁੰਚਿਆ ਸੀ। ਉਸ ਦੀ ਗਲ ਵੱਢੀ ਲਾਸ਼ ਬਰਾਮਦ ਹੋਈ ਹੈ। ਉਂਝ ਕਤਲ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗ ਸਕਿਆ। ਉਥੋਂ ਦੇ ਪੁਲੀਸ ਅਧਿਕਾਰੀਆਂ ਨੇ ਇਸ ਦੀ ਸੂਚਨਾ ਥਾਣਾ ਸਦਰ ਰਾਮਪੁਰਾ ਨੂੰ ਦਿੱਤੀ ਅਤੇ ਪੁਲੀਸ ਨੇ ਪਿੰਡ ਦੇ ਮੋਹਤਬਰਾਂ ਨੂੰ ਇਸ ਬਾਰੇ ਸੂਚਿਤ ਕੀਤਾ। ਘਟਨਾ ਦੀ ਸੂਚਨਾ ਮਿਲਦਿਆਂ ਹੀ ਵੱਡੀ ਗਿਣਤੀ ‘ਚ ਪਿੰਡ ਵਾਸੀ ਟਿਕਰੀ ਲਈ ਰਵਾਨਾ ਹੋ ਗਏ ਹਨ। ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਲਾਸ਼ ਝਾੜੀਆਂ ‘ਚੋਂ ਮਿਲੀ ਹੈ।