ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 2 ਅਪਰੈਲ
ਸ਼੍ਰੋਮਣੀ ਅਕਾਲੀ ਦਲ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਅੱਜ ਆਪਣੇ 26 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਅੱਜ ਇਥੇ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਹਾਜ਼ਰੀ ਵਿੱਚ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੇ ਉਮੀਦਵਾਰ ਐਲਾਨ। ਇਸ ਮੌਕੇ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੀ ਹਾਜ਼ਰ ਸਨ।