ਬਾਦਲ ਨੇ ਹਲਕਾ ਡੇਰਾਬੱਸੀ ਤੋਂ ਐੱਨਕੇ ਸ਼ਰਮਾ ਨੂੰ ਉਮੀਦਵਾਰ ਐਲਾਨਿਆ


ਹਰਜੀਤ ਸਿੰਘ

ਜ਼ੀਰਕਪੁਰ, 4 ਅਪਰੈਲ

ਪੰਜਾਬ ਮੰਗਦਾ ਹੈ ਜੁਆਬ ਮੁਹਿੰਮ ਦੇ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਜ਼ੀਰਕਪੁਰ ਵਿਖੇ ਹਲਕਾ ਵਿਧਾਇਕ ਐੱਨਕੇ ਸ਼ਰਮਾ ਦੀ ਅਗਵਾਈ ਹੇਠ ਰੈਲੀ ਨੂੰ ਸੰਬੋਧਨ ਕੀਤਾ। ਸ੍ਰੀ ਬਾਦਲ ਨੇ ਹਲਕਾ ਡੇਰਾਬੱਸੀ ਤੋਂ ਐੱਨਕੇ ਸ਼ਰਮਾ ਨੂੰ ਅਕਾਲੀ ਦਲ ਦਾ ਉਮੀਦਵਾਰ ਐਲਾਣਦੇ ਹੋਏ ਅਕਾਲੀ ਦੀ ਸਰਕਾਰ ਆਉਣ ‘ਤੇ ਕੈਬਿਨੇਟ ਵਿੱਚ ਥਾਂ ਦੇਣ ਦਾ ਐਲਾਨ ਕੀਤਾ। ਉਨ੍ਹਾਂ ਨੇ ਆਪਣੀ ਸਰਕਾਰ ਵੇਲੇ ਕਰਵਾਏ ਵਿਕਾਸ ਕੰਮਾਂ ਨੂੰ ਗਿਣਵਾਉਂਦੇ ਹੋਏ ਮੁੱਖ ਕੈਪਟਨ ਅਮਰਿੰਦਰ ਸਿੰਘ ਤੋਂ ਜਵਾਬ ਮੰਗਿਆ ਕਿ ਉਹ ਚਾਰ ਸਾਲ ਦੇ ਕਾਰਜਕਾਲ ਦੌਰਾਨ ਕੋਈ ਇਕ ਵਿਕਾਸ ਕੰਮ ਗਿਣਾਉਣ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਵੱਲੋਂ ਆਪਣਾ ਇਕ ਵੀ ਚੋਣ ਵਾਅਦਾ ਪੂਰਾ ਨਹੀਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਜ਼ੀਰਕਪੁਰ ਨੂੰ ਕਾਰਪੋਰੇਸ਼ਨ ਦਾ ਦਰਜਾ ਦੇਣ, ਜ਼ੀਰਕਪੁਰ ਨੂੰ ਨਹਿਰੀ ਪਾਣੀ ਦੀ ਸਹੂਲਤ ਦੇਣ, ਝੂਠੇ ਪਰਚੇ ਦਰਜ ਕਰਵਾਉਣ ਵਾਲੇ ਕਾਂਗਰਸੀਆਂ ਨੂੰ ਨਾ ਬਖਸ਼ਣ ਦਾ ਐਲਾਨ ਕੀਤੀ। ਬੀਬੀ ਹਰਸਿਮਰਤ ਕੌਰ ਬਾਦਲ ਨੇ ਔਰਤਾਂ ਨੂੰ ਵੱਧ ਹੱਕ ਦੇਣ ਦਾ ਵਾਅਦਾ ਕੀਤਾ। ਸ੍ਰੀ ਦਲਜੀਤ ਸਿੰਘ ਚੀਮਾ ਨੇ ਲੋਕਾਂ ਨੂੰ ਪ੍ਰਸ਼ਾਂਤ ਕਿਸ਼ੋਰ ਦੇ ਝੂਠ ਵਿੱਚ ਨਾ ਆਉਣ ਦੀ ਅਪੀਲ ਕੀਤੀ। ਰੈਲੀ ਵਿੱਚ ਐੱਨਕੇ ਸ਼ਰਮਾ ਨੇ ਪੁਆਧੀ ਬੋਲਦਿਆਂ ਅਕਾਲੀ ਦਲ ਦੀ ਸਰਕਾਰ ਸਮੇਂ ਕਰਵਾਏ ਵਿਕਾਸ ਕਾਰਜ ਗਿਣਵਾਏ। ਇਸ ਮੌਕੇ

ਕ੍ਰਿਸ਼ਨ ਪਾਲ ਸ਼ਰਮਾ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਮਲਕਪੁਰ, ਭੁਪਿੰਦਰ ਸੈਣੀ ਸਣੇ ਹੋਰ ਆਗੂ ਹਾਜ਼ਰ ਸਨ।Source link