ਨਵੀਂ ਦਿੱਲੀ, 24 ਅਪਰੈਲ
ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਖ਼ਿਲਾਫ ਰਿਸ਼ਵਤ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਅਤੇ ਸ਼ਨਿਚਰਵਾਰ ਨੂੰ ਮੁੰਬਈ ਦੇ ਵੱਖ ਵੱਖ ਥਾਵਾਂ ‘ਤੇ ਛਾਪੇ ਮਾਰੇ। ਅਧਿਕਾਰੀਆਂ ਨੇ ਦੱਸਿਆ ਕਿ ਜਾਂਚ ਏਜੰਸੀ ਨੇ ਮੁੰਬਈ ਪੁਲੀਸ ਦੇ ਸਾਬਕਾ ਕਮਿਸ਼ਨਰ ਪਰਮਬੀਰ ਸਿੰਘ ਵੱਲੋਂ ਲਗਾਏ ਗਏ ਦੋਸ਼ਾਂ ਦੀ ਜਾਂਚ ਕਰਨ ਸਬੰਧੀ ਬੰਬੇ ਹਾਈ ਕੋਰਟ ਦੇ ਆਦੇਸ਼ ‘ਤੇ ਦੇਸ਼ਮੁਖ ਵਿਰੁੱਧ ਮੁਢਲੀ ਜਾਂਚ ਸ਼ੁਰੂ ਕੀਤੀ ਸੀ।