ਮੱਧ ਪ੍ਰਦੇਸ਼: ਭਾਰਤੀ ਹਵਾਈ ਫ਼ੌਜ ਦਾ ਲੜਾਕੂ ਜਹਾਜ਼ ਕਰੈਸ਼, ਪਾਇਲਟ ਸੁਰੱਖਿਅਤ


ਗਵਾਲੀਅਰ, 21 ਅਕਤੂਬਰ

ਭਾਰਤੀ ਹਵਾਈ ਫ਼ੌਜ ਦਾ ਲੜਾਕੂ ਹਵਾਈ ਜਹਾਜ਼ ਮਿਰਾਜ ਅੱਜ ਸਵੇਰੇ ਮੱਧ ਪ੍ਰਦੇਸ਼ ਦੇ ਭਿੰਡ ਜ਼ਿਲ੍ਹੇ ‘ਚ ਹਾਦਸਾਗ੍ਰਸਤ ਹੋ ਗਿਆ। ਐੱਸਪੀ ਮਨੋਜ ਕੁਮਾਰ ਸਿੰਘ ਨੇ ਦੱਸਿਆ ਕਿ ਭਾਰਤੀ ਹਵਾਈ ਫ਼ੌਜ ਦਾ ਜਹਾਜ਼ ਭਿੰਡ ਜ਼ਿਲ੍ਹੇ ਤੋਂ ਅੱਠ ਕਿਲੋਮੀਟਰ ਦੂਰ ਮਾਨਕਾ ਬਾਗ ਨਾਂ ਦੇ ਪਿੰਡ ਵਿੱਚ ਹਾਦਸਾਗ੍ਰਸਤ ਹੋ ਗਿਆ। ਕਰੈਸ਼ ਹੁੰਦੇ ਹੀ ਜਹਾਜ਼ ਨੂੰ ਅੱਗ ਲੱਗ ਗਈ ਪਰ ਪਾਇਲਟ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।Source link