ਸ਼ਿਵਇੰਦਰ ਸਿੰਘ ਖ਼ਿਲਾਫ਼ ਜਾਂਚ ਲਈ ਹੋਰ 4 ਮਹੀਨਿਆਂ ਦੀ ਲੋੜ: ਦਿੱਲੀ ਪੁਲੀਸ ਨੇ ਸੁਪਰੀਮ ਕੋਰਟ ਨੂੰ ਦੱਸਿਆ


ਨਵੀਂ ਦਿੱਲੀ, 21 ਅਕਤੂਬਰ

ਦਿੱਲੀ ਪੁਲੀਸ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਰੇਲੀਗੇਅਰ ਫਿਨਵੈਸਟ ਲਿਮਟਿਡ ਦੇ 2,397 ਕਰੋੜ ਰੁਪਏ ਦੇ ਫੰਡਾਂ ‘ਚ ਹੇਰਾਫੇਰੀ ਦੀ ਜਾਂਚ ਨੂੰ ਪੂਰਾ ਕਰਨ ਲਈ ਚਾਰ ਮਹੀਨਿਆਂ ਦੀ ਲੋੜ ਹੈ। ਫੋਰਟਿਸ ਹੈਲਥਕੇਅਰ ਦੇ ਪ੍ਰਮੋਟਰ ਸ਼ਿਵਇੰਦਰ ਮੋਹਨ ਸਿੰਘ ਇਸ ਮਾਮਲੇ ਵਿੱਚ ਮੁਲਜ਼ਮ ਹੈ। ਦਿੱਲੀ ਪੁਲੀਸ ਦੀ ਆਰਥਿਕ ਅਪਰਾਧ ਸ਼ਾਖਾ ਨੇ ਚੀਫ਼ ਜਸਟਿਸ ਐੱਨਵੀ ਰਾਮੰਨਾ ਦੀ ਅਗਵਾਈ ਵਾਲੇ ਬੈਂਚ ਨੂੰ ਮਾਮਲੇ ਦੀ ਜਾਂਚ ਮੁਕੰਮਲ ਕਰਨ ਦੀ ਸਮਾਂ ਸੀਮਾ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਅਦਾਲਤ ਨੇ ਸ਼ਵਿੰਦਰ ਸਿੰਘ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਸੋਮਵਾਰ ‘ਤੇ ਪਾ ਦਿੱਤੀ।



Source link