ਕਾਂਗਰਸ ਨੇ ਪੰਜਾਬ ਦੇ ਬੇਰੁਜ਼ਗਾਰਾਂ ਨਾਲ ਧੋਖਾ ਕੀਤਾ: ਚੀਮਾ


ਚੰਡੀਗੜ੍ਹ: ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੱਤਾਧਾਰੀ ਕਾਂਗਰਸ ‘ਤੇ ਸੂਬੇ ਦੇ ਬੇਰੁਜ਼ਗਾਰਾਂ ਨਾਲ ਕਦਮ-ਕਦਮ ‘ਤੇ ਧੋਖੇ ਅਤੇ ਲੁੱਟ-ਖਸੁੱਟ ਕਰਨ ਦੇ ਦੋਸ਼ ਲਗਾਏ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਭਰਤੀ ਪ੍ਰਕਿਰਿਆ ਲਈ ਟਾਟਾ ਕੰਸਲਟੈਂਸੀ ਸਰਵਿਸਿਜ਼ ਕੰਪਨੀ (ਟੀਸੀਐੱਸ) ਨਾਲ ਕੀਤਾ ਸਮਝੌਤਾ ਤੁਰੰਤ ਰੱਦ ਕਰੇ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ‘ਚ ਹੋ ਰਹੀ ਸਰਕਾਰੀ ਭਰਤੀ ਲਈ ਪੰਜਾਬ ਡੌਮੀਸਾਈਲ ਸਰਟੀਫਿਕੇਟ ਲਾਜ਼ਮੀ ਕਰਕੇ ਵਾਧੂ ਨੰਬਰ ਦਿੱਤੇ ਜਾਣ ਅਤੇ ਬਾਹਰਲੇ ਰਾਜਾਂ ਦੇ ਉਮੀਦਵਾਰਾਂ ਲਈ ਸ਼ਰਤਾਂ ਵੱਧ ਤੋਂ ਵੱਧ ਸਖ਼ਤ ਕੀਤੀਆਂ ਜਾਣ। । -ਟਨਸSource link