‘ਮਿਸ਼ਨ ਉੱਤਰ ਪ੍ਰਦੇਸ਼’ ਲਈ ਲਾਮਬੰਦੀ ਜ਼ੋਰਾਂ ’ਤੇ


ਪੱਤਰ ਪ੍ਰੇਰਕ

ਨਵੀਂ ਦਿੱਲੀ, 12 ਨਵੰਬਰ

ਖੇਤੀ ਕਾਨੂੰਨਾਂ ਖ਼ਿਲਾਫ਼ ਜਾਰੀ ਕਿਸਾਨ ਅੰਦੋਲਨ ਦੇ ਅਹਿਮ ਪੜਾਅ ‘ਮਿਸ਼ਨ ਉੱਤਰ ਪ੍ਰਦੇਸ਼’ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਲਾਮਬੰਦੀ ਜਾਰੀ ਹੈ। ਮੋਰਚੇ ਵੱਲੋਂ ਦੱਸਿਆ ਗਿਆ ਕਿ 22 ਨਵੰਬਰ, 2021 ਨੂੰ ਲਖਨਊ ਵਿੱਚ ਹੋਣ ਵਾਲੀ ਕਿਸਾਨ ਮਹਾਪੰਚਾਇਤ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਉੱਤਰ ਪ੍ਰਦੇਸ਼ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਲਾਮਬੰਦੀ ਕਰ ਰਹੀਆਂ ਹਨ ਤਾਂ ਕਿ ਮਹਾਪੰਚਾਇਤ ਨੂੰ ਸਫ਼ਲ ਬਣਾਇਆ ਜਾ ਸਕੇ। ਇਸੇ ਦੌਰਾਨ ਮੋਰਚੇ ਵੱਲੋਂ 26 ਨਵੰਬਰ ਨੂੰ ਦਿੱਲੀ ਮੋਰਚੇ ਦਾ ਇੱਕ ਸਾਲ ਮੁਕੰਮਲ ਹੋਣ ‘ਤੇ ਵੱਡੇ ਇਕੱਠ ਕਰਨ ਲਈ ਵਿਉਂਤਬੰਦੀ ਕੀਤੀ ਜਾ ਰਹੀ ਹੈ। ਮੋਰਚੇ ਵੱਲੋਂ 14 ਨਵੰਬਰ ਨੂੰ ਯੂਪੀ ਦੇ ਪੀਲੀਭੀਤ ਜ਼ਿਲ੍ਹੇ ਦੇ ਪੂਰਨਪੁਰ ਵਿੱਚ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਹਲਕੇ ਦੇ ਲੋਕਾਂ ਵੱਲੋਂ ‘ਲਖੀਮਪੁਰ ਨਿਆਏ ਮਹਾਪੰਚਾਇਤ’ ਕਰਵਾਈ ਜਾਵੇਗੀ।Source link