ਚੋਣਾਂ ਦੇ ਡਰੋਂ ਸਰਕਾਰ ਕਾਨੂੰਨ ਵਾਪਸ ਲੈਣ ਲਈ ਮਜਬੂਰ ਹੋਈ: ਕਾਂਗਰਸ


ਨਵੀਂ ਦਿੱਲੀ, 19 ਨਵੰਬਰ

ਕਾਂਗਰਸ ਦੇ ਸੀਨੀਅਰ ਆਗੂ ਪੀ. ਚਿਦੰਬਰਮ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਫ਼ੈਸਲੇ ਨੂੰ ਕਿਸਾਨਾਂ ਤੇ ਉਨ੍ਹਾਂ ਦੀ ਪਾਰਟੀ ਦੀ ਜਿੱਤ ਕਰਾਰ ਦਿੰਦਿਆਂ ਦਾਅਵਾ ਕੀਤਾ ਕਿ ਸਰਕਾਰ ਚੋਣਾਂ ਦੇ ਡਰੋਂ ਇਹ ਫ਼ੈਸਲਾ ਲੈਣ ਲਈ ਮਜਬੂਰ ਹੋਈ। ਇਸ ਬਾਰੇ ਉਨ੍ਹਾਂ ਟਵੀਟ ਕਰਦਿਆਂ ਕਿਹਾ,”ਜਮਹੂਰੀ ਵਿਰੋਧ ਪ੍ਰਦਰਸ਼ਨਾਂ ਨਾਲ ਕੀ ਹਾਸਲ ਨਹੀਂ ਕੀਤਾ ਜਾ ਸਕਦਾ। ਪ੍ਰਧਾਨ ਮੰਤਰੀ ਵੱਲੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਨੀਤੀ ਵਿੱਚ ਤਬਦੀਲੀ ਅਤੇ ਦਿਲ ਪਸੀਜਣ ਤੋਂ ਪ੍ਰੇਰਿਤ ਨਹੀਂ ਹੈ। ਚੋਣਾਂ ਦੇ ਡਰੋਂ ਇਹ ਫੈਸਲਾ ਕੀਤਾ ਗਿਆ ਹੈ। ਹਾਲਾਂਕਿ ਇਹ ਕਿਸਾਨਾਂ ਦੀ ਵੱਡੀ ਜਿੱਤ ਹੈ ਅਤੇ ਕਾਂਗਰਸ ਪਾਰਟੀ ਦੀ ਵੀ ਜਿੱਤ ਹੈ ਜੋ ਇਨ੍ਹਾਂ ਕਾਨੂੰਨਾਂ ਦਾ ਡਟਵਾਂ ਵਿਰੋਧ ਕਰ ਰਹੀ ਸੀ।’Source link