ਜੈਪੁਰ ’ਚ ਚੰਨੀ ਨੇ ਰਾਜਸਥਾਨ ਦੇ ਮੁੱਖ ਮੰਤਰੀ ਗਹਿਲੋਤ ਨਾਲ ਮੁਲਾਕਾਤ ਕੀਤੀ


ਜੈਪੁਰ, 21 ਨਵੰਬਰ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਤਵਾਰ ਨੂੰ ਇੱਥੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨਿਵਾਸ ਨੇ ਇਸ ਨੂੰ ਗੈਰਸਿਆਸੀ ਮੁਲਾਕਾਤ ਕਿਹਾ ਹੈ। ਮੀਟਿੰਗ ਮੌਕੇ ਵਿਧਾਨ ਸਭਾ ਸਪੀਕਰ ਡਾ. ਸੀਪੀ ਜੋਸ਼ੀ, ਸਾਬਕਾ ਕੇਂਦਰੀ ਮੰਤਰੀ ਅਜੈ ਮਾਕਨ, ਕਾਂਗਰਸ ਦੇ ਸੂਬਾ ਪ੍ਰਧਾਨ ਗੋਵਿੰਦ ਸਿੰਘ ਦੋਤਾਸਰਾ ਵੀ ਮੁੱਖ ਮੰਤਰੀ ਨਿਵਾਸ ‘ਤੇ ਮੌਜੂਦ ਸਨ। ਚੰਨੀ ਨਿੱਜੀ ਸਮਾਗਮ ਲਈ ਜੈਪੁਰ ਪੁੱਜੇ ਸਨ।Source link