ਹਿਮਾਚਲ ਪ੍ਰਦੇਸ਼ ਭਾਜਪਾ ਦੇ ਮੀਤ ਪ੍ਰਧਾਨ ਕ੍ਰਿਪਾਲ ਪਰਮਾਰ ਵੱਲੋਂ ਅਸਤੀਫ਼ਾ


ਸ਼ਿਮਲਾ (ਗਿਆਨ ਠਾਕੁਰ): ਹਿਮਾਚਲ ਪ੍ਰਦੇਸ਼ ਭਾਜਪਾ ਦੇ ਮੀਤ ਪ੍ਰਧਾਨ ਕ੍ਰਿਪਾਲ ਪਰਮਾਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਹਿਮਾਚਲ ਪ੍ਰਦੇਸ਼ ਵਿੱਚ ਹਾਲ ਹੀ ‘ਚ ਹੋਈਆਂ ਜ਼ਿਮਨੀ ਚੋਣਾਂ ਵਿੱਚ ਭਾਜਪਾ ਦੀ ਹਾਰ ਤੋਂ ਬਾਅਦ ਕਈ ਮੁਸ਼ਕਿਲਾਂ ਵਿੱਚ ਫਸੀ ਪਾਰਟੀ ਲਗਾਤਾਰ ਬਗਾਵਤ ਨਾਲ ਜੂਝ ਰਹੀ ਹੈ। ਭਾਜਪਾ ਨੇ ਜ਼ਿਮਨੀ ਚੋਣ ਵਿੱਚ ਹਾਰ ਬਾਰੇ 23 ਤੋਂ 25 ਨਵੰਬਰ ਤੱਕ ਸ਼ਿਮਲਾ ਵਿੱਚ ਮੰਥਨ ਕਰਨਾ ਹੈ ਪਰ ਇਸ ਤੋਂ ਪਹਿਲਾਂ ਪਾਰਟੀ ਦੇ ਉਪ ਪ੍ਰਧਾਨ ਕ੍ਰਿਪਾਲ ਪਰਮਾਰ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਕ੍ਰਿਪਾਲ ਪਰਮਾਰ ਦੇ ਇਸ ਅਸਤੀਫ਼ੇ ਨੂੰ ਭਾਜਪਾ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।Source link