ਪੰਜਾਬ ਦੇ ਮੁੱਖ ਮੰਤਰੀ ਵੱਲੋਂ ਮੰਤਰੀ ਮੰਡਲ ਦਾ ਵਿਸਥਾਰ ਸੋਮਵਾਰ ਨੂੰ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਮੰਤਰੀ ਮੰਡਲ ਦਾ ਵਿਸਥਾਰ ਸੋਮਵਾਰ ਨੂੰ


ਚੰਡੀਗੜ੍ਹ, 3 ਜੁਲਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 4 ਜੁਲਾਈ ਨੂੰ ਆਪਣੇ ਮੰਤਰੀ ਮੰਡਲ ਦਾ ਵਿਸਥਾਰ ਕਰਨਗੇ ਤੇ 5 ਵਿਧਾਇਕਾਂ ਨੂੰ ਮੰਤਰੀ ਵਜੋਂ ਸ਼ਾਮਲ ਕੀਤੇ ਜਾਣ ਦੀ ਸੰਭਾਵਨਾ ਹੈ। ਸਹੁੰ ਚੁੱਕ ਸਮਾਗਮ ਸੋਮਵਾਰ ਸ਼ਾਮ 5 ਵਜੇ ਪੰਜਾਬ ਰਾਜ ਭਵਨ ਵਿੱਚ ਹੋਵੇਗਾ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸੱਤਾ ਵਿੱਚ ਆਉਣ ਤੋਂ ਤਿੰਨ ਮਹੀਨਿਆਂ ਤੋਂ ਵੱਧ ਸਮੇਂ ਬਾਅਦ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਇਹ ਪਹਿਲਾ ਮੰਤਰੀ ਮੰਡਲ ਦਾ ਵਿਸਥਾਰ ਹੋਵੇਗਾ। ਪੰਜ ਹੋਰ ਮੰਤਰੀਆਂ ਦੇ ਸ਼ਾਮਲ ਹੋਣ ਨਾਲ ਮਾਨ ਦੀ ਅਗਵਾਈ ਵਾਲੀ ਮੰਤਰੀ ਮੰਡਲ ਦੀ ਗਿਣਤੀ ਮੁੱਖ ਮੰਤਰੀ ਸਮੇਤ 15 ਹੋ ਜਾਵੇਗੀ।Source link