ਪੰਜਾਬ ਪੁਲੀਸ ਵੱਲੋਂ ਦਿੱਤੀ ਜਾਣਕਾਰੀ ਦੇ ਆਧਾਰ ’ਤੇ ਗੁਜਰਾਤ ਵਿੱਚੋਂ 75 ਕਿਲੋ ਹੈਰੋਇਨ ਬਰਾਮਦ


ਪੰਜਾਬੀ ਟ੍ਰਿਬਿਊਨ ਵੈੱਬ ਡੈਸਕ

ਚੰਡੀਗੜ੍ਹ, 12 ਜੁਲਾਈ

ਪੰਜਾਬ ਪੁਲੀਸ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਆਧਾਰ ‘ਤੇ ਗੁਜਰਾਤ ਦੇ ਅਤਿਵਾਦ ਵਿਰੋਧੀ ਦਲ ਨੇ ਕੱਛ ਜ਼ਿਲ੍ਹੇ ਦੀ ਮੁੰਦਰਾ ਬੰਦਰਗਾਹ ਨੇੜੇ ਇਕ ਕੰਨਟੇਨਰ ਵਿੱਚੋਂ 75 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਕੌਮਾਂਤਰੀ ਮਾਰਕੀਟ ਵਿੱਚ ਇਸ ਹੈਰੋਇਨ ਦੀ ਕੀਮਤ 375 ਕਰੋੜ ਰੁਪਏ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਅਣਸੀਤੇ ਕੱਪੜਿਆਂ ਨਾਲ ਲੱਦੇ ਕੰਨਟੇਨਰ ਵਿੱਚ ਹੈਰੋਇਨ ਹੋਣ ਬਾਰੇ ਜਾਣਕਾਰੀ ਪੰਜਾਬ ਪੁਲੀਸ ਵੱਲੋਂ ਗੁਜਰਾਤ ਦੇ ਅਤਿਵਾਦ ਵਿਰੋਧੀ ਦਲ ਨਾਲ ਸਾਂਝੀ ਕੀਤੀ ਗਈ ਜਿਸ ਮਗਰੋਂ ਸਾਂਝੇ ਅਪਰੇਸ਼ਨ ਉਪਰੰਤ 75 ਕਿਲੋ ਹੈਰੋਇਨ ਬਰਾਮਦ ਹੋਈ। ਇਹ ਕੰਨਟੇਨਰ ਪੰਜਾਬ ਦੇ ਇਕ ਕਾਰੋਬਾਰੀ ਵੱਲੋ ਬੁੱਕ ਕੀਤਾ ਗਿਆ ਸੀ।Source link