ਮਾਨ ਨੇ ਬੀਐੱਸਐੱਫ ਦੇ ਡੀਜੀ ਨੂੰ ਸੂਬੇ ’ਚ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਰੋਕਣ ਲਈ ਸਰਹੱਦ ’ਤੇ ਚੌਕਸੀ ਵਧਾਉਣ ਲਈ ਕਿਹਾ

ਮਾਨ ਨੇ ਬੀਐੱਸਐੱਫ ਦੇ ਡੀਜੀ ਨੂੰ ਸੂਬੇ ’ਚ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਰੋਕਣ ਲਈ ਸਰਹੱਦ ’ਤੇ ਚੌਕਸੀ ਵਧਾਉਣ ਲਈ ਕਿਹਾ


ਆਤਿਸ਼ ਗੁਪਤਾ

ਚੰਡੀਗੜ੍ਹ, 31 ਜੁਲਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ‘ਤੇ ਬੀਐੱਸਐੱਫ ਦੇ ਡਾਇਰੈਕਟਰ ਜਨਰਲ ਪੰਕਜ ਕੁਮਾਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਡੀਜੀ ਨੂੰ ਸਰਹੱਦ ਪਾਰੋਂ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਨੂੰ ਠੱਲ੍ਹ ਪਾਉਣ ਲਈ ਸੂਬੇ ਦੀਆਂ ਸਰਹੱਦਾਂ ਉਤੇ ਚੌਕਸੀ ਵਧਾਉਣ ਲਈ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਕੰਡਿਆਲੀ ਤਾਰ ਪਾਰੋਂ ਹੁੰਦੀ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਦੇ ਮੱਦੇਨਜ਼ਰ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਅਣਗਿਣਤ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਤਸਕਰੀ ਨਾਲ ਸਖ਼ਤੀ ਨਾਲ ਸਿੱਝਣ ਦੀ ਲੋੜ ਹੈ ਕਿਉਂਕਿ ਇਹ ਦੇਸ਼ ਦੀ ਏਕਤਾ, ਅਖੰਡਤਾ, ਸੁਰੱਖਿਆ ਤੇ ਪ੍ਰਭੂਸੱਤਾ ਲਈ ਵੱਡਾ ਖ਼ਤਰਾ ਖੜ੍ਹਾ ਕਰ ਰਹੀ ਹੈ। ਸ੍ਰੀ ਮਾਨ ਨੇ ਕਿਹਾ ਕਿ ਪੰਜਾਬ ਨਸ਼ਿਆਂ ਖ਼ਿਲਾਫ਼ ਦੇਸ਼ ਦੀ ਲੜਾਈ ਲੜ ਰਿਹਾ ਹੈ ਕਿਉਂਕਿ ਸੂਬੇ ਵਿੱਚ ਰੱਤੀ ਭਰ ਵੀ ਨਸ਼ਿਆਂ ਉਗਾਇਆ ਨਹੀਂ ਜਾਂਦਾ ਪਰ ਸੂਬਾ ਨਸ਼ਾ ਸਪਲਾਈ ਦਾ ਲਾਂਘਾ ਹੈ। ਇਸ ਲਈ ਸੂਬਾ ਦੇਸ਼ ਵਿੱਚ ਨਸ਼ਿਆਂ ਦੀ ਤਸਕਰੀ ਰੋਕਣ ਲਈ ਸਖ਼ਤੀ ਨਾਲ ਲੜ ਰਿਹਾ ਹੈ।



Source link