ਨਵੀਂ ਦਿੱਲੀ, 4 ਅਗਸਤ
ਫੈਮਿਲੀ ਕੋਰਟ (ਸੋਧ) ਬਿੱਲ ਨੂੰ ਅੱਜ ਸੰਸਦ ਦੀ ਮਨਜ਼ੂਰੀ ਮਿਲ ਗਈ। ਵਿਰੋਧੀ ਧਿਰ ਦੇ ਮੈਂਬਰਾਂ ਦੇ ਹੰਗਾਮੇ ਦਰਮਿਆਨ ਰਾਜ ਸਭਾ ਨੇ ਅੱਜ ਜ਼ੁਬਾਨੀ ਵੋਟ ਨਾਲ ਬਿੱਲ ਪਾਸ ਕਰ ਦਿੱਤਾ। ਇਹ ਬਿੱਲ ਲੋਕ ਸਭਾ ਵਿੱਚ ਪਹਿਲਾਂ ਹੀ ਪਾਸ ਹੋ ਚੁੱਕਾ ਹੈ। ਬਿੱਲ ‘ਤੇ ਹੋਈ ਚਰਚਾ ਦਾ ਜਵਾਬ ਦਿੰਦਿਆਂ ਕਾਨੂੰਨ ਤੇ ਨਿਆਂ ਮੰਤਰੀ ਕਿਰਨ ਰਿਜਿਜੂ ਨੇ ਹਰ ਸੂਬੇ ਅਤੇ ਹਰ ਜ਼ਿਲ੍ਹੇ ‘ਚ ਪਰਿਵਾਰਕ ਅਦਾਲਤਾਂ ਦੀ ਸਥਾਪਨਾ ਨੂੰ ਸਮੇਂ ਦੀ ਲੋੜ ਦੱਸਦਿਆਂ ਕਿਹਾ ਕਿ ਇਸ ਸਮੇਂ ਇਨ੍ਹਾਂ ਅਦਾਲਤਾਂ ‘ਚ 11 ਲੱਖ ਤੋਂ ਵੱਧ ਕੇਸ ਹਨ, ਜਿਨ੍ਹਾਂ ਨੂੰ ਸਮੇਂ ਸਿਰ ਨਿਬੇੜਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਉਹ ਹਰ ਜ਼ਿਲ੍ਹੇ ਵਿੱਚ ਪਰਿਵਾਰਕ ਅਦਾਲਤਾਂ ਖੋਲ੍ਹਣ ਲਈ ਸੂਬਾ ਸਰਕਾਰਾਂ ਨਾਲ ਗੱਲ ਕਰਨਗੇ।