ਗੁਜਰਾਤ ਚੋਣਾਂ: ਕੇਜਰੀਵਾਲ ਵੱਲੋਂ ਮੁਫ਼ਤ ਸਿੱਖਿਆ ਦਾ ਵਾਅਦਾ

ਗੁਜਰਾਤ ਚੋਣਾਂ: ਕੇਜਰੀਵਾਲ ਵੱਲੋਂ ਮੁਫ਼ਤ ਸਿੱਖਿਆ ਦਾ ਵਾਅਦਾ


ਭੁਜ, 16 ਅਗਸਤ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅੱਜ ਸੂਬੇ ਦੇ ਲੋਕਾਂ ਨਾਲ ਇੱਕ ਹੋਰ ਵਾਅਦਾ ਕਰਦਿਆਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਸੱਤਾ ਵਿੱਚ ਆਈ ਤਾਂ ਸਕੂਲਾਂ ਵਿੱਚ ਮੁਫ਼ਤ ਤੇ ਮਿਆਰੀ ਸਿੱਖਿਆ ਦਿੱਤੀ ਜਾਵੇਗੀ। ਉਨ੍ਹਾਂ ਪ੍ਰਾਈਵੇਟ ਸਕੂਲਾਂ ਦਾ ਆਡਿਟ ਕਰਵਾਉਣ ਦਾ ਐਲਾਨ ਵੀ ਕੀਤਾ। ਸੂਬੇ ਵਿੱਚ ਇਸ ਸਾਲ ਦੇ ਅਖ਼ੀਰ ਤੱਕ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ‘ਆਪ’ ਕਨਵੀਨਰ ਨੇ ਮੌਜੂਦਾ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਿਆਉਣ ਅਤੇ ਵੱਡੀ ਪੱਧਰ ‘ਤੇ ਨਵੇਂ ਸਕੂਲ ਖੋਲ੍ਹਣ ਦਾ ਵਾਅਦਾ ਵੀ ਕੀਤਾ। ਗੁਜਰਾਤ ਵਿੱਚ ਇਸ ਸਮੇਂ ਭਾਜਪਾ ਦੀ ਸਰਕਾਰ ਹੈ।

ਇੱਥੇ ਕਸਬੇ ਵਿੱਚ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ, ”ਗੁਜਰਾਤ ਵਿੱਚ ਪੈਦਾ ਹੋਏ ਸਾਰੇ ਲੋਕਾਂ ਨੂੰ ਮੁਫ਼ਤ ਅਤੇ ਮਿਆਰੀ ਸਿੱਖਿਆ ਮਿਲੇਗੀ। ਅਸੀਂ ਕਿਸੇ ਨੂੰ ਮਜਬੂਰ ਨਹੀਂ ਕਰਾਂਗੇ। ਜੇਕਰ ਮਾਪਿਆਂ ਕੋਲ ਪੈਸਾ ਹੋਵੇਗਾ ਹੈ ਤਾਂ ਉਹ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲ ਵਿੱਚ ਭੇਜ ਸਕੇਗਾ। ਪਰ ਜੇਕਰ ਉਨ੍ਹਾਂ ਕੋਲ ਪੈਸੇ ਨਹੀਂ ਹੋਣਗੇ ਤਾਂ ਅਸੀਂ ਉਨ੍ਹਾਂ ਦੇ ਬੱਚਿਆਂ ਨੂੰ ਚੰਗੀ ਸਿੱਖਿਆ ਲਈ ਪੈਸੇ ਦੀ ਤੋਟ ਨਹੀਂ ਹੋਣ ਦੇਵਾਂਗੇ। ਅਸੀਂ ਉਨ੍ਹਾਂ ਨੂੰ ਉੱਚ ਪਾਏ ਦੀ ਮੁਫ਼ਤ ਸਿੱਖਿਆ ਮੁਹੱਈਆ ਕਰਵਾਵਾਂਗੇ।” ਉਨ੍ਹਾਂ ਕਿਹਾ ਕਿ ਜੇਕਰ ਗੁਜਰਾਤ ਵਿੱਚ ‘ਆਪ’ ਦੀ ਸਰਕਾਰ ਬਣਦੀ ਹੈ ਤਾਂ ਸਾਰੇ ਨਿੱਜੀ ਸਕੂਲਾਂ ਦਾ ਆਡਿਟ ਕਰਵਾਇਆ ਜਾਵੇਗਾ ਅਤੇ ਮਾਪਿਆਂ ਤੋਂ ਲਿਆ ‘ਵਾਧੂ ਪੈਸਾ’ ਵਾਪਸ ਕਰਵਾਇਆ ਜਾਵੇਗਾ ਜਿਵੇਂ ਦਿੱਲੀ ਵਿੱਚ ਕੀਤਾ ਗਿਆ ਹੈ। -ਪੀਟੀਆਈ



Source link