ਜਬਰ-ਜਨਾਹ ਕੇਸ: ਸੁਪਰੀਮ ਕੋਰਟ ਨੇ ਸ਼ਾਹਨਵਾਜ਼ ਹੁਸੈਨ ਖਿਲਾਫ਼ ਕੇਸ ਦਰਜ ਕਰਨ ਦੇ ਹਾਈ ਕੋਰਟ ਦੇ ਹੁਕਮਾਂ ’ਤੇ ਰੋਕ ਲਾਈ


ਨਵੀਂ ਦਿੱਲੀ, 22 ਅਗਸਤ

ਸੁਪਰੀਮ ਕੋਰਟ ਨੇ ਮਹਿਲਾ ਨਾਲ ਕਥਿਤ ਬਲਾਤਕਾਰ ਦੇ ਦੋਸ਼ ਵਿੱਚ ਭਾਜਪਾ ਆਗੂ ਸ਼ਾਹਨਵਾਜ਼ ਹੁਸੈਨ ਖਿਲਾਫ਼ ਕੇਸ ਦਰਜ ਸਬੰਧੀ ਦਿੱਲੀ ਹਾਈ ਕੋਰਟ ਦੇ ਹੁਕਮਾਂ ‘ਤੇ ਰੋਕ ਲਾ ਦਿੱਤੀ ਹੈ। ਜਸਟਿਸ ਯੂ.ਯੂ.ਲਲਿਤ ਦੀ ਅਗਵਾਈ ਵਾਲੇ ਬੈਂਚ ਨੇ ਦਿੱਲੀ ਸਰਕਾਰ ਸਮੇਤ ਹੋਰਨਾਂ ਨੂੰ ਨੋਟਿਸ ਜਾਰੀ ਕਰਦਿਆਂ ਹੁਸੈਨ ਦੀ ਅਪੀਲ ਵਾਲੀ ਅਰਜ਼ੀ ‘ਤੇ ਅਗਲੀ ਸੁਣਵਾਈ ਸਤੰਬਰ ਦੇ ਤੀਜੇ ਹਫ਼ਤੇ ਨਿਰਧਾਰਿਤ ਕਰ ਦਿੱਤੀ ਹੈ। ਇਸ ਤੋਂ ਪਹਿਲਾਂ 17 ਅਗਸਤ ਨੂੰ ਦਿੱਲੀ ਹਾਈ ਕੋਰਟ ਨੇ ਹੁਸੈਨ ਦੀ ਟਰਾਇਲ ਕੋਰਟ ਦੇ ਦਿੱਲੀ ਪੁਲੀਸ ਨੂੰ ਕੇਸ ਦਰਜ ਕਰਨ ਦੀ ਹਦਾਇਤ ਕਰਦੇ ਫੈਸਲੇ ਨੂੰ ਚੁਣੌਤੀ ਦਿੰਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ। ਦਿੱਲੀ ਆਧਾਰਿਤ ਮਹਿਲਾ ਨੇ ਸਾਲ 2018 ਵਿੱਚ ਹੇਠਲੀ ਕੋਰਟ ਦਾ ਰੁਖ਼ ਕਰਦਿਆਂ ਹੁਸੈਨ ‘ਤੇ ਜਬਰ-ਜਨਾਹ ਦਾ ਦੋਸ਼ ਲਾਉਂਦਿਆਂ ਕੇਸ ਦਰਜ ਕਰਨ ਦੀ ਮੰਗ ਕੀਤੀ ਸੀ। -ਪੀਟੀਆਈSource link